ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 7 ਦਸੰਬਰ
ਐੱਸਡੀ ਕਾਲਜ ਵਿੱਚ ਦੋ ਰੋਜ਼ਾ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਨੈੱਟਬਾਲ (ਲੜਕੀਆਂ) ਮੁਕਾਬਲੇ ’ਚ ਮੇਜ਼ਬਾਨ ਐੱਸਡੀ ਕਾਲਜ ਦੀ ਟੀਮ ਚੈਂਪੀਅਨ ਬਣ ਗਈ। ਨਾਕ ਆਊਟ-ਕਮ-ਲੀਗ ਆਧਾਰ ’ਤੇ ਹੋਏ ਮੁਕਾਬਲਿਆਂ ’ਚ ਚੈਂਪੀਅਨ ਟੀਮ ਨੇ ਆਪਣੇ ਸਾਰੇ ਮੁਕਾਬਲੇ ਵੱਡੇ ਅੰਤਰ ਨਾਲ ਜਿੱਤ ਕੇ ਇਹ ਮਾਣ ਹਾਸਲ ਕੀਤਾ। ਮਾਤਾ ਸੁੰਦਰੀ ਕਾਲਜ ਮਾਨਸਾ ਦੀ ਟੀਮ ਦੂਜੇ ਅਤੇ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਮੇਜ਼ਬਾਨ ਕਾਲਜ ਦੀ ਨਵਦੀਪ ਕੌਰ ਨੂੰ ਟੂਰਨਾਮੈਂਟ ਦਾ ਬੈਸਟ ਖਿਡਾਰੀ ਐਲਾਨਿਆ ਗਿਆ। ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਖ਼ਜ਼ਾਨਚੀ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਜੇਤੂਆਂ ਨੂੰ ਇਨਾਮ ਵੰਡੇ। ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਮੁਕਾਬਲੇ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਖੇਡ ਵਿਭਾਗ ਦੇ ਅਧਿਆਪਕਾਂ ਪ੍ਰੋ. ਜਸਵਿੰਦਰ ਕੌਰ ਅਤੇ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਦੀ ਸ਼ਲਾਘਾ ਕੀਤੀ। ਪ੍ਰੋ. ਜਸਵਿੰਦਰ ਕੌਰ ਨੇ ਧੰਨਵਾਦੀ ਸ਼ਬਦ ਕਹੇ। ਸਟੇਜ ਸੰਚਾਲਨ ਡਾ. ਤਰਸਪਾਲ ਕੌਰ ਨੇ ਕੀਤਾ।
ਮਾਲਵਾ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਜ਼ੀ ਮਾਰੀ
ਗਿੱਦੜਬਾਹਾ (ਪੱਤਰ ਪ੍ਰੇਰਕ): ਮਾਲਵਾ ਸੂਕਲ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਅਮਾਇਰਾ ਨਾਰੰਗ ਅਤੇ ਰੂਹਾਨੀ ਨਰੂਲਾ ਨੇ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਕਰਨਲ ਰਿਟਾ. ਸੁਧਾਂਸ਼ੂ ਆਰੀਆ ਨੇ ਦੱਸਿਆ ਕਿ 6 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਲੋਟ ਵਿੱਚ ਰਵਾਇਤੀ ਗੈਰ-ਵਿਗਿਆਨਕ ਕਿਰਿਆਵਾਂ ਅਤੇ ਤੱਥ ਵਿਸ਼ੇ ਅਧੀਨ ਕਰਵਾਈ ਗਈ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਅਮਾਇਰਾ ਨਾਰੰਗ ਅਤੇ ਰੂਹਾਨੀ ਨਰੂਲਾ ਨੇ ਅਧਿਆਪਕਾ ਵਿਚਿਤਰਾ ਮੌਂਗਾ ਦੀ ਅਗਵ
ਾਈ ਹੇਠ ਪਹਿਲਾ ਸਥਾਨ ਹਾਸਲ ਕੀਤਾ ਹੈ।