‘ਦੋ ਜਹਾਂ’ ਦੀ ਖੇਤਰੀ ਯੁਵਕ ਮੇਲੇ ’ਚ ਝੰਡੀ
ਐੱਸ ਡੀ ਕਾਲਜ ਬਰਨਾਲਾ ਦੇ ਪੱਤਰਕਾਰੀ ਵਿਭਾਗ ਵੱਲੋਂ ਬਣਾਈ ਗਈ ਲਘੂ ਫ਼ਿਲਮ ‘ਦੋ ਜਹਾਂ’ ਨੇ ਲਗਾਤਾਰ ਚੌਥੀ ਵਾਰ ਖ਼ੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ....
ਐੱਸ ਡੀ ਕਾਲਜ ਬਰਨਾਲਾ ਦੇ ਪੱਤਰਕਾਰੀ ਵਿਭਾਗ ਵੱਲੋਂ ਬਣਾਈ ਗਈ ਲਘੂ ਫ਼ਿਲਮ ‘ਦੋ ਜਹਾਂ’ ਨੇ ਲਗਾਤਾਰ ਚੌਥੀ ਵਾਰ ਖ਼ੇਤਰੀ ਯੁਵਕ ਅਤੇ ਲੋਕ ਮੇਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰਵੇਸ਼ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਯੁਵਕ ਮੇਲੇ ਦੇ ਲਘੂ ਫ਼ਿਲਮ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਕਾਲਜ ਨੇ ਆਪਣਾ ਦਬਦਬਾ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਹੁਣ ਇਹ ਫ਼ਿਲਮ ਅੱਗੇ ਅੰਤਰ ਖ਼ੇਤਰੀ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਵਿੱਚ ਭਾਗ ਲਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਤਿੰਨ ਵਾਰ ਖੇਤਰੀ ਯੁਵਕ ਮੇਲੇ ’ਚ ਕਾਲਜ ਦੀ ਲਘੂ ਫ਼ਿਲਮ ‘ਦੋ ਜਹਾਂ’ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਦੋ ਵਾਰ ਅੰਤਰ ਖ਼ੇਤਰੀ ਅਤੇ ਇੱਕ ਦਫ਼ਾ ਅੰਤਰ ਯੂਨੀਵਰਸਿਟੀ ਮੁਕਾਬਲੇ ਵਿੱਚ ਪੁਜ਼ੀਸ਼ਨ ਹਾਸਲ ਕੀਤੀ ਹੈ। ਇਸ ਪ੍ਰਾਪਤੀ 'ਤੇ ਐੱਸ ਡੀ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰਵੇਸ਼ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਕੁਲਦੀਪ ਸਿੰਘ, ਪ੍ਰੋ. ਲਖਵੀਰ ਸਿੰਘ ਚੀਮਾ, ਅੰਮ੍ਰਿਤਪਾਲ ਸਿੰਘ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

