ਪੱਤਰ ਪ੍ਰੇਰਕ
ਮਾਨਸਾ, 9 ਸਤੰਬਰ
ਇੱਥੋਂ ਨੇੜਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਖਿਆਲਾ ਕਲਾਂ ਦਾ ਐੱਸਡੀਐੱਮ ਪ੍ਰਮੋਦ ਸਿੰਗਲਾ ਨੇ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੇ ਦਫ਼ਤਰ, ਨਵੇਂ ਬਣੇ ਸਾਇੰਸ ਬਲਾਕ, ਕੇ.ਜੀ.ਬੀ.ਵੀ. ਹੋਸਟਲ ਅਤੇ ਮਿੱਡ-ਡੇਅ ਮੀਲ ਦੀ ਚੈਕਿੰਗ ਕੀਤੀ। ਉਨ੍ਹਾਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਸਕੂਲ ਵਿੱਚ ਵੱਖ-ਵੱਖ ਗਤੀਵਿਧੀਆਂ ਉਲੀਕਦੇ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਦੇ ਨਾਲ ਹੋਰ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਮਿੱਡ-ਡੇਅ ਮੀਲ ਵਿੱਚ ਸ਼ੁੱਧ ਖਾਣਾ ਮੁਹੱਈਆ ਕਰਵਾਉਣ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਸਕੂਲ ਵਿੱਚ ਚੱਲ ਰਹੇ ਮਿਸ਼ਨ ਸਮਰੱਥ ਅਧੀਨ ਕੈਂਪ ਦਾ ਨਿਰੀਖਣ ਕੀਤਾ ਅਤੇ ਫੀਡਬੈਕ ਲਈ ਅਤੇ ਇਸ ਮੌਕੇ ਸਕੂਲ ਪ੍ਰਬੰਧਾਂ, ਅਨੁਸਾਸ਼ਨ ਅਤੇ ਸਕੂਲ ਵਿੱਚ ਖੇਡ ਸਹੂਲਤਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਮਿੱਢਾ ਨੇ ਸਕੂਲ ਵਿਚ ਚੱਲਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਕੂਲ ਸਟਾਫ਼ ਤੇ ਬੱਚਿਆਂ ਦੀ ਗਿਣਤੀ ਬਾਰੇ ਵੀ ਜਾਣੂ ਕਰਵਾਇਆ।