DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੋਧਪੁਰ ਪਾਖਰ ’ਚ ਨਸ਼ਾ ਤਸਕਰਾਂ ਖ਼ਿਲਾਫ਼ ਤਲਾਸ਼ੀ ਮੁਹਿੰਮ

ਦਰਜਨ ਦੇ ਕਰੀਬ ਕੇਸ ਦਰਜ; 89 ਸ਼ੱਕੀ ਹਿਰਾਸਤ ਵਿੱਚ ਲਏ; ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਹਥਿਆਰ ਬਰਾਮਦ

  • fb
  • twitter
  • whatsapp
  • whatsapp
featured-img featured-img
ਤਲਾਸ਼ੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਸਪੈਸ਼ਲ ਡੀ ਜੀ ਪੀ।
Advertisement

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਬਠਿੰਡਾ ਪੁਲੀਸ ਨੇ ਅੱਜ ਸਬ ਡਵੀਜ਼ਨ ਮੌੜ ਦੇ ਪਿੰਡ ਜੋਧਪੁਰ ਪਾਖਰ ਵਿੱਚ ‘ਕਾਸੋ’ (ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ) ਤਹਿਤ ਵੱਡੀ ਕਾਰਵਾਈ ਕੀਤੀ। ਇਸ ਸਰਚ ਅਪਰੇਸ਼ਨ ਦੀ ਅਗਵਾਈ ਸਪੈਸ਼ਲ ਡੀ ਜੀ ਪੀ (ਪੀ ਐੱਸ ਪੀ ਸੀ ਐੱਲ) ਜਤਿੰਦਰ ਕੁਮਾਰ ਜੈਨ ਅਤੇ ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ ਦੇ ਮਾਰਗ ਦਰਸ਼ਨ ਹੇਠ ਸੀਨੀਅਰ ਕਪਤਾਨ ਪੁਲੀਸ ਡਾ. ਜਯੋਤੀ ਯਾਦਵ ਬੈਂਸ ਵੱਲੋਂ ਕੀਤੀ ਗਈ।

ਪੁਲੀਸ ਦੀਆਂ ਟੀਮਾਂ ਨੇ ਪਿੰਡ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਾਰੇ ਅੰਦਰੂਨੀ ਅਤੇ ਬਾਹਰੀ ਰਸਤਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ। ਐੱਸ ਐੱਸ ਪੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਲਈ ਇਹ ਅਚਨਚੇਤ ਕਾਰਵਾਈ ਕੀਤੀ ਗਈ। ਤਲਾਸ਼ੀ ਦੌਰਾਨ 89 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਤੋਂ ਸਖ਼ਤੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ 32.50 ਗਰਾਮ ਹੈਰੋਇਨ, 42 ਨਸ਼ੀਲੀਆਂ ਗੋਲੀਆਂ, 110 ਨਸ਼ੀਲੇ ਕੈਪਸੂਲ ਅਤੇ ਇੱਕ .32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਇਸ ਸਬੰਧੀ ਵੱਖ-ਵੱਖ ਥਾਣਿਆਂ ਵਿੱਚ 11 ਮੁਕੱਦਮੇ ਦਰਜ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।

Advertisement

Advertisement
Advertisement
×