ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ
14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਤਾਇਨਾਤ 3756 ਚੋਣ ਅਮਲੇ ਦੀ ਦੂਜੀ ਰਿਹਰਸਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿੱਚ ਹੋਈ। ਐੱਸ ਡੀ ਐੱਮ ਮਾਨਸਾ-ਕਮ-ਰਿਟਰਨਿੰਗ ਅਫ਼ਸਰ (ਜ਼ਿਲ੍ਹਾ ਪਰਿਸ਼ਦ...
14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਤਾਇਨਾਤ 3756 ਚੋਣ ਅਮਲੇ ਦੀ ਦੂਜੀ ਰਿਹਰਸਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿੱਚ ਹੋਈ।
ਐੱਸ ਡੀ ਐੱਮ ਮਾਨਸਾ-ਕਮ-ਰਿਟਰਨਿੰਗ ਅਫ਼ਸਰ (ਜ਼ਿਲ੍ਹਾ ਪਰਿਸ਼ਦ ਮਾਨਸਾ) ਕਾਲਾ ਰਾਮ ਕਾਂਸਲ ਨੇ ਚੋਣ ਅਮਲੇ ਨੂੰ ਚੋਣ ਪ੍ਰਕਿਰਿਆ ਦਾ ਕੰਮ ਪਾਰਦਰਸ਼ੀ,ਨਿਰਪੱਖ ਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 547 ਬੂਥਾਂ ’ਤੇ ਹੋਣ ਵਾਲੀਆਂ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੇਨਿੰਗ ਟੀਮਾਂ ਵੱਲੋਂ ਪੋਲਿੰਗ ਸਟਾਫ ਦੀਆਂ ਜ਼ਿੰਮੇਵਾਰੀਆਂ, ਲੋੜੀਂਦੇ ਦਸਤਾਵੇਜ਼, ਪੋਲਿੰਗ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪਰਿਸ਼ਦ ਮਾਨਸਾ ਦੇ 11 ਜ਼ੋਨਾਂ ਲਈ, ਪੰਚਾਇਤ ਸਮਿਤੀ ਮਾਨਸਾ ਦੇ 25 ਜ਼ੋਨਾਂ ਲਈ, ਪੰਚਾਇਤ ਸਮਿਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈ, ਪੰਚਾਇਤ ਸਮਿਤੀ ਬੁਢਲਾਡਾ ਦੇ 25 ਜ਼ੋਨਾਂ ਲਈ, ਪੰਚਾਇਤ ਸਮਿਤੀ ਝੁਨੀਰ ਦੇ 21 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

