ਕਿਸਾਨਾਂ ਦੀ ਆਮਦਨ ਵਧਾਉਣ ਲਈ ਮਾਹਿਰਾਂ ਤੋਂ ਹੱਲ ਮੰਗੇ
ਖੇਤੀਬਾਡ਼ੀ ਵਿਭਾਗ ਨੇ ‘ਖ਼ਰਚ ਘਟਾਓ, ਝਾਡ਼ ਵਧਾਓ’ ਤਹਿਤ ਕਿਸਾਨ ਮੇਲਾ ਕਰਵਾਇਆ
ਇੱਥੇ ਖੇਤੀਬਾੜੀ ਵਿਭਾਗ ਵੱਲੋਂ ‘ਖ਼ਰਚ ਘਟਾਓ, ਝਾੜ ਵਧਾਓ’ ‘ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫ਼ਾ ਹੋਰ ਵਧਾਈਏ’ ਤਹਿਤ ਲਾਏ ਕਿਸਾਨ ਮੇਲੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ’ਤੇ ਚਰਚਾ ਅਤੇ ਖੇਤੀਬਾੜੀ ਆਮਦਨ ਵਧਾਉਣ ਲਈ ਮਾਹਿਰਾਂ ਤੋਂ ਹੱਲ ਮੰਗੇ ਗਏ। ਇਸ ਮੌਕੇ ਅਗਾਂਹਵਧੂ ਕਿਸਾਨ ਸਨਮਾਨੇ ਵੀ ਗਏ। ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਵਿਕਸਿਤ ਮਸ਼ੀਨਰੀ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀਆਂ ਅਤੇ ਸਟਾਲਾਂ ਲਗਾਈਆਂ ਗਈਆਂ ਸਨ।
ਇਸ ਮੌਕੇ ਡੀਸੀ ਸਾਗਰ ਸੇਤੀਆ ਨੇ ਪਰਾਲੀ ਨੂੰ ਅੱਗ ਲਗਾਉਣ ਦਾ ਵਰਤਾਰਾ ਬੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ’ਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੇੜੇ ਲਈ ਕਰੀਬ 7500 ਆਧੁਨਿਕ ਮਸ਼ੀਨਾਂ ਉਪਲੱਬਧ ਹਨ।
ਸੰਯੁਕਤ ਡਾਇਰੈਕਟਰ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਅਤੇ ਡਾ. ਕਰਨਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨ ਮੇਲਿਆਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਸਾਬਕਾ ਡਿਪਟੀ ਡਾਇਰੈਕਟਰ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕਿਸਾਨੀ ਤੇ ਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਲੋੜ ਹੈ। ਇਸ ਮੌਕੇ ਬਾਬਾ ਗੁਰਮੀਤ ਸਿੰਘ ਨੇ ਕਿਸਾਨਾ ਨੂੰ ਆਪਣੇ ਬੱਚਿਆਂ ਨੂੰ ਖੇਤੀ ਸਿੱਖਿਆ ਨਾਲ ਜੋੜਨ ਦੀ ਅਪੀਲ ਕੀਤੀ।
ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਤੋਂ ਇਲਾਵਾ ਡਾ. ਸੁਖਰਾਜ ਕੌਰ, ਡਾ. ਬਲਵਿੰਦਰ ਲੱਖੇਵਾਲੀ, ਡਾ. ਜਸਬੀਰ ਕੌਰ, ਡਾ. ਕੇ ਐੱਸ ਮਥਾੜੂ, ਡਾ. ਗੁਰਲਵਲੀਨ ਸਿੰਘ, ਡਾ. ਗੁਰਬਾਜ ਸਿੰਘ, ਡਾ. ਗੁਰਵਿੰਦਰ ਸਿੰਘ ਬਰਾੜ, ਡਾ. ਜਗਦੀਪ ਸਿੰਘ, ਡਾ. ਤਰਨਜੀਤ ਸਿੰਘ, ਡਾ. ਤਪਤੇਜ ਸਿੰਘ ਤੇ ਡਾ. ਬਲਜਿੰਦਰ ਸਿੰਘ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ।