ਪੱਤਰ ਪ੍ਰੇਰਕ
ਤਲਵੰਡੀ ਸਾਬੋ, 22 ਅਕਤੂਬਰ
ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਸਾਬੋ ਦੇ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ ਹਨ। ਖਾਲਸਾ ਸਕੂਲ ਦੇ ਖੇਡ ਇੰਚਾਰਜ ਹਰਪਾਲ ਸਿੰਘ ਡੀਪੀਈ ਨੇ ਦੱਸਿਆ ਕਿ ਸੂਬਾ ਪੱਧਰ ’ਤੇ ਹੋਣ ਵਾਲੀਆਂ ਵੱਖ-ਵੱਖ ਸਕੂਲ ਖੇਡਾਂ ਵਿੱਚ ਭਾਗ ਲੈਣ ਲਈ ਸਕੂਲ ਦੇ 18 ਖਿਡਾਰੀਆਂ ਦੀ ਚੋਣ ਹੋ ਚੁੱਕੀ ਹੈ। ਖਿਡਾਰੀਆਂ ਦੀਆਂ ਉਕਤ ਪ੍ਰਾਪਤੀਆਂ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ ਨੇ ਵਧਾਈ ਦਿੱਤੀ।