ਭਗਤਾ ਭਾਈ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਭਗਤਾ ਭਾਈ ਦੀ ਮੀਟਿੰਗ ਪਿੰਡ ਗੁੰਮਟੀ ਕਲਾਂ ਵਿੱਚ ਸੂਬਾ ਮੀਤ ਪ੍ਰਧਾਨ ਸੁਰਮੁੱਖ ਸਿੰਘ ਸਿੱਧੂ ਸੇਲਬਰਾਹ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜੱਥੇਬੰਦੀ ਦੀ ਮਹਿਲਾ ਆਗੂ ਹਰਜੀਤ ਕੌਰ ਸਿੱਧੂ ਸੇਲਬਰਾਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਚੋਣ ਇਜਲਾਸ ਵਿੱਚ ਸੁਰਮੁੱਖ ਸਿੰਘ ਸਿੱਧੂ ਨੇ ਪਿਛਲੇ ਤਿੰਨ ਸਾਲ ਦੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ। ਬਲਾਕ ਭਗਤਾ ਭਾਈ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਪ੍ਰਧਾਨ ਮੇਜਰ ਸਿੰਘ ਭੋਡੀਪੁਰਾ, ਜਨਰਲ ਸਕੱਤਰ ਚਮਕੌਰ ਸਿੰਘ ਗੁੰਮਟੀ ਕਲਾਂ, ਖਜ਼ਾਨਚੀ ਨਿਰਮਲ ਸਿੰਘ ਮਲੂਕਾ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਹਮੀਰਗੜ੍ਹ, ਮੀਤ ਪ੍ਰਧਾਨ ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਪ੍ਰੈਸ ਸਕੱਤਰ ਰਮਨ ਸੰਧੂ, ਕਮੇਟੀ ਮੈਂਬਰ ਗੁਰਮੇਲ ਸਿੰਘ ਤੇ ਗੁਰਚਰਨ ਸਿੰਘ ਆਕਲੀਆ ਚੁਣੇ ਗਏ। -ਪੱਤਰ ਪ੍ਰੇਰਕ