ਕਾਲਜ ’ਚ ਨਸ਼ਿਆਂ ਵਿਰੁੱਧ ਸੈਮੀਨਾਰ
ਮਾਨਸਾ: ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿੱਚ ਐੱਨਐੱਸਐੱਸ ਯੂਨਿਟ ਦੇ ਕੋਆਰਡੀਨੇਟਰ ਪ੍ਰੋ. ਮਨਰੀਤ ਸਿੱਧੂ, ਪ੍ਰੋ. ਸੁਚਰਿਤ ਕੌਰ ਵੱਲੋਂ ਪ੍ਰਿੰਸੀਪਲ ਡਾ. ਬਰਿੰਦਰ ਕੌਰ ਦੀ ਅਗਵਾਈ ਵਿਚ ਸਮਾਜਿਕ ਕੁਰੀਤੀਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ। ਡਾ.ਜਸਪਾਲ ਸਿੰਘ ਨੇ ਕਿਹਾ ਕਿ ਨਸ਼ਾ ਸਾਡੀ ਅਤੇ...
Advertisement
ਮਾਨਸਾ:
ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿੱਚ ਐੱਨਐੱਸਐੱਸ ਯੂਨਿਟ ਦੇ ਕੋਆਰਡੀਨੇਟਰ ਪ੍ਰੋ. ਮਨਰੀਤ ਸਿੱਧੂ, ਪ੍ਰੋ. ਸੁਚਰਿਤ ਕੌਰ ਵੱਲੋਂ ਪ੍ਰਿੰਸੀਪਲ ਡਾ. ਬਰਿੰਦਰ ਕੌਰ ਦੀ ਅਗਵਾਈ ਵਿਚ ਸਮਾਜਿਕ ਕੁਰੀਤੀਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ। ਡਾ.ਜਸਪਾਲ ਸਿੰਘ ਨੇ ਕਿਹਾ ਕਿ ਨਸ਼ਾ ਸਾਡੀ ਅਤੇ ਸਮਾਜ ਦੀ ਸਿਹਤ ਖ਼ਰਾਬ ਕਰਦਾ ਹੈ ਅਤੇ ਇਸਦੇ ਮਾਰੂ ਪ੍ਰਭਾਵ ਰਿਸ਼ਤਿਆਂ, ਜਵਾਨੀ ਨੂੰ ਨਿਗਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਹਵਾ ਵਾਂਗ ਵਧ ਰਹੇ ਹਨ, ਪਰ ਜਿਸ ਤਰ੍ਹਾਂ ਨੌਜਵਾਨ ਪੀੜ੍ਹੀ ਇਨ੍ਹਾਂ ਦਾ ਸ਼ਿਕਾਰ ਹੋ ਕੇ ਕੁਰਾਹੇ ਪੈ ਰਹੀ ਹੈ, ਉਹ ਸਾਡੇ ਲਈ ਚਿੰਤਾਜਨਕ ਹੈ। ਇਸ ਮੌਕੇ ਪ੍ਰੋ. ਹਰਿੰਦਰ ਕੌਰ, ਪਰਮਜੀਤ ਕੌਰ ਤੇ ਪ੍ਰੋ. ਦੀਦਾਰ ਸਿੰਘ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
Advertisement
×

