ਗਾਂਧੀ ਜੈਅੰਤੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਦਿ ਰੌਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ (ਮਾਨਸਾ) ਵਿੱਚ ਰਾਜਨੀਤੀ ਸ਼ਾਸ਼ਤਰ ਵਿਭਾਗ, ਲੀਗਲ ਲਿਟਰੇਸੀ ਕਲੱਬ ਵੱਲੋਂ ਸਾਂਝੇ ਰੂਪ ਵਿੱਚ ਮੋਹਨਦਾਸ ਕਰਮਚੰਦ ਗਾਂਧੀ ਦੇ ਜਨਮਦਿਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ‘ਰਾਸ਼ਟਰ ਨਿਰਮਾਣ ਵਿੱਚ ਗਾਂਧੀ ਜੀ ਕੀ ਯੋਗਦਾਨ ਹੈ’...
Advertisement
ਦਿ ਰੌਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ (ਮਾਨਸਾ) ਵਿੱਚ ਰਾਜਨੀਤੀ ਸ਼ਾਸ਼ਤਰ ਵਿਭਾਗ, ਲੀਗਲ ਲਿਟਰੇਸੀ ਕਲੱਬ ਵੱਲੋਂ ਸਾਂਝੇ ਰੂਪ ਵਿੱਚ ਮੋਹਨਦਾਸ ਕਰਮਚੰਦ ਗਾਂਧੀ ਦੇ ਜਨਮਦਿਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ‘ਰਾਸ਼ਟਰ ਨਿਰਮਾਣ ਵਿੱਚ ਗਾਂਧੀ ਜੀ ਕੀ ਯੋਗਦਾਨ ਹੈ’ ਸੀ। ਰਾਜਨੀਤੀ ਸ਼ਾਸ਼ਤਰ ਵਿਭਾਗ ਦੇ ਮੁੱਖੀ ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਡਾਕੂਮੈਂਟਰੀ ਦਿਖਾਈ ਗਈ। ਸੈਮੀਨਾਰ ਵਿੱਚ ਐੱਮਏ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਸੰਬੋਧਨ ਕੀਤਾ। ਇਸ ਮੌਕੇ ਡਾ. ਕੁਲਦੀਪ ਸਿੰਘ ਬੱਲ, ਚੇਅਰਮੈਨ ਏਕਮਜੀਤ ਸਿੰਘ ਸੋਹਲ, ਡਾ ਸੰਦੀਪ ਕੌਰ ਅਤੇ ਅਵਤਾਰ ਸਿੰਘ ਵੀ ਮੌਜੂਦ ਸਨ।
Advertisement
Advertisement