ਗੂਰ ਤੇਗ ਬਹਾਦਰ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਦੱਸਿਆ
ਆਦੇਸ਼ ਯੂਨੀਵਰਸਟੀ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ ਮੁਕਤਸਰ ਬਠਿੰਡਾ ਜ਼ੋਨ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ‘ਪ੍ਰਗਟ ਭਏ ਗੁਰੂ ਤੇਗ ਬਹਾਦਰ ਸਗਲ ਸ਼੍ਰਿਸ਼ਟਿ ਪੈ ਢਾਪੀ ਚਾਦਰ’ ਦੇ ਸਿਰਲੇਖ ਹੇਠ ਕੌਮੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਅਵੀਨਿੰਦਰ ਪਾਲ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਦੇ ਜੀਵਨ ਅਤੇ ਸਿਖਿਆਵਾਂ ਬਾਰੇ ਲਿਖੀ ਗਈ ਪੁਸਤਕ ‘ਜਉ ਸੁਖ ਕੋ ਚਾਹੈ ਸਦਾ (ਹਾਈਵੇ ਟੂ ਹੈਪੀਨੈੱਸ) ਰਿਲੀਜ਼ ਕੀਤੀ ਗਈ। ਸੈਮੀਨਾਰ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦ ਨਾਲ ਕੀਤੀ। ਆਦੇਸ਼ ਯੂਨੀਵਰਸਟੀ ਦੇ ਚਾਂਸਲਰ ਡਾ. ਹਰਿੰਦਰ ਸਿੰਘ ਗਿੱਲ, ਬੁਲਾਰੇ ਡਾ. ਅਵਿਨਿੰਦਰ ਪਾਲ ਸਿੰਘ, ਸਿੱਖਿਆ ਸ਼ਾਸਤਰੀ ਅਤੇ ਵਿਦਵਾਨ ਪ੍ਰੋਫੈਸਰ ਮਨਿੰਦਰ ਸਿੰਘ ਨੇ ਗੁਰੂ ਤੇਗ਼ ਬਹਾਦਰ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਬਾਰੇ ਚਾਨਣਾ ਪਾਇਆ। ਯੂਥ ਅਫ਼ੇਰਜ਼ ਦੇ ਕੋਆਰਡੀਨੇਟਰ ਡਾ. ਸਤਨਾਮ ਸਿੰਘ ਨੇ ਸਰੋਤਿਆਂ ਤੋਂ ਗੁਰੂ ਸਹਿਬ ਦੇ ਜੀਵਨ ਫਲਸਫ਼ੇ ਸਬੰਧੀ ਸਵਾਲ ਪੁੱਛੇ ਅਤੇ ਸਟੂਡੈਂਟਸ ਵੈਲਫੇਅਰ ਦੇ ਡੀਨ ਡਾ. ਐਮਨੀਸ਼ ਸਿੰਘ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ। ਪ੍ਰਬੰਧਕਾਂ ਨੇ ਮੁੱਖ ਬੁਲਾਰਿਆਂ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਯੂਨੀਵਰਸਟੀ ਦੇ ਵਾਈਸ ਚਾਂਸਲਰ ਕਰਨਲ (ਰਿਟਾਇਰਡ) ਜਗਦੇਵ ਸਿੰਘ, ਡਾ. ਗੁਰਪ੍ਰੀਤ ਸਿੰਘ ਗਿੱਲ ਐਮ ਐੱਸ (ਐਡਮਨ) , ਰਜਿਸਟਰਾਰ ਡਾ: ਵਰੁਣ ਮਲਹੋਤਰਾ, ਸਾਰੇ ਕਾਲਜਾਂ ਦੇ ਪ੍ਰਿੰਸੀਪਲ, ਫੈਕਲਟੀ ਮੈਂਬਰ ਅਤੇ ਸਟਾਫ ਮੈਂਬਰ ਹਾਜ਼ਰ ਸਨ।
