ਪੱਤਰ ਪ੍ਰੇਰਕ
ਮਾਨਸਾ, 12 ਅਪਰੈਲ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਨਵੀਂ ਸਿੱਖਿਆ ਨੀਤੀ ਦੇ ਮਾੜੇ ਪੱਖਾਂ ਦੇ ਵਿਰੋਧ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪ੍ਰੋ. ਕੁਲਦੀਪ ਸਿੰਘ ਨੇ ਦੱਸਿਆ ਕਿ ਨਵੀਂ ਸਿੱਖਿਆ ਨੀਤੀ ਜਾਤੀ ਪ੍ਰਬੰਧ ਨੂੰ ਤਕੜਾ ਕਰਨ, ਆਬਾਦੀ ਦੇ ਵੱਡੇ ਹਿੱਸੇ ਨੂੰ ਸਿੱਖਿਆ ਖੇਤਰ ’ਚੋਂ ਬਾਹਰ ਕਰਕੇ ਸਿੱਖਿਆ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦੀ ਸਾਜ਼ਿਸ਼ ਹੈ। ਆਇਸਾ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਲਈ ਨਵੀਂ ਸਿੱਖਿਆ ਨੀਤੀ ਦਾ ਵਿਰੋਧ ਕਰਨਾ ਚਾਹੀਦਾ ਹੈ।