ਉੱਦਮੀ ਸੋਚ ਦੇ ਵਿਕਾਸ ਬਾਰੇ ਸੈਮੀਨਾਰ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਕਾਮਰਸ ਵਿਭਾਗ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਐਂਟਰਪ੍ਰੀਨਿਓਰਸ਼ਿਪ ਮਾਈਂਡਸੈਟ ਕਰੀਕੁਲਮ ਕੋਰਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਵੈ-ਰੁਜ਼ਗਾਰ ਅਤੇ ਉੱਦਮੀ ਸੋਚ ਦਾ ਵਿਕਾਸ ਕਰਨਾ...
Advertisement
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਕਾਮਰਸ ਵਿਭਾਗ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਐਂਟਰਪ੍ਰੀਨਿਓਰਸ਼ਿਪ ਮਾਈਂਡਸੈਟ ਕਰੀਕੁਲਮ ਕੋਰਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਵੈ-ਰੁਜ਼ਗਾਰ ਅਤੇ ਉੱਦਮੀ ਸੋਚ ਦਾ ਵਿਕਾਸ ਕਰਨਾ ਸੀ। ਪ੍ਰਿੰਸੀਪਲ ਡਾ. ਹਰਦੀਪ ਸਿੰਘ ਨੇ ਕਿਹਾ ਕਿ ਇਹ ਕੋਰਸ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਦਾ ਹੈ। ਕਾਮਰਸ ਵਿਭਾਗ ਦੇ ਡਾ. ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਇਸ ਕੋਰਸ ਵਿੱਚ ਰਜਿਸਟਰ ਹੋਏ ਵਿਦਿਆਰਥੀਆਂ ਨੇ ਹੁਣ ਤੱਕ ਲਗਭਗ 85,000 ਦਾ ਰੈਵਨਿਊ ਪੈਦਾ ਕੀਤਾ ਹੈ। ਇਸ ਮੌਕੇ ਡਾ. ਹਿਮਾਂਸ਼ੂ ਸਿੰਗਲਾ ਤੇ ਪ੍ਰੋ. ਸ਼ੈਰੀ ਨੇ ਵੀ ਸੰਬੋਧਨ ਕੀਤਾ।
Advertisement
Advertisement