ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 11 ਨਵੰਬਰ
ਪਰਜਾ ਮੰਡਲ ਲਹਿਰ ਦੇ ਮੋਢੀ ਮੈਂਬਰ ਅਤੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਸਿਆਸੀ ਸਲਾਹਕਾਰ ਸੁਰਿੰਦਰ ਕੁਮਾਰ ਗੁਪਤਾ (82) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਇਸ ਮੌਕੇ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਸਨ। ਅੰਤਿਮ ਸੰਸਕਾਰ ਮੌਕੇ ਡਿਪਟੀ ਕਮਿਸ਼ਨਰ ਵਿਮਲ ਕੁਮਾਰੀ ਸੇਤੀਆ, ਸਾਬਕਾ ਗਵਰਨਰ ਡਾ. ਇਕਬਾਲ ਸਿੰਘ, ਸਾਬਕਾ ਜੇਲ੍ਹ ਮੰਤਰੀ ਉਪੇਂਦਰ ਸ਼ਰਮਾ, ਵਾਈਸ ਚਾਂਸਲਰ ਡਾ. ਰਾਜ ਬਹਾਦਰ ਹਾਜ਼ਰ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਸ਼ੋਕ ਸੰਦੇਸ਼ ਭੇਜਿਆ।