DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Seva Sankalp Abhiyan Barnala: ਐੱਮ ਪੀ ਗੁਪਤਾ ਵੱਲੋਂ ਸੇਵਾ ਸੰਕਲਪ ਅਭਿਆਨ ਸ਼ੁਰੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਅਤੇ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ 25 ਸਾਲਾਂ ਦੇ ਜਨਤਕ ਜੀਵਨ ਦੀ ਯਾਤਰਾ ਪੂਰੀ ਹੋਣ ਮੌਕੇ ਸੰਸਦ ਮੈਂਬਰ ਰਾਜਿੰਦਰ ਗੁਪਤਾ ਨੇ ਬਰਨਾਲਾ ’ਚ ਮਹੀਨਾ ਭਰ ਚੱਲਣ ਵਾਲੇ ‘ਸੇਵਾ ਸੰਕਲਪ...

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਦੇ 76ਵੇਂ ਜਨਮ ਦਿਨ ਮੌਕੇ ਲੱਗੇ ਖ਼ੂਨਦਾਨ ਕੈਂਪ ’ਚ ਖ਼ੂਨ ਦਾਨ ਕਰ ਰਹੇ ਵਿਅਕਤੀ।
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਅਤੇ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ 25 ਸਾਲਾਂ ਦੇ ਜਨਤਕ ਜੀਵਨ ਦੀ ਯਾਤਰਾ ਪੂਰੀ ਹੋਣ ਮੌਕੇ ਸੰਸਦ ਮੈਂਬਰ ਰਾਜਿੰਦਰ ਗੁਪਤਾ ਨੇ ਬਰਨਾਲਾ ’ਚ ਮਹੀਨਾ ਭਰ ਚੱਲਣ ਵਾਲੇ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕ ਸੇਵਾ, ਸਮਾਜਿਕ ਭਾਗੀਦਾਰੀ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਅਭਿਆਨ 17 ਅਕਤੂਬਰ ਤੱਕ ਜਾਰੀ ਰਹੇਗਾ। ਇਨ੍ਹਾਂ ਵਿੱਚ ਮੈਡੀਕਲ ਕੈਂਪ ਲਗਾਉਣਾ, ਆਂਗਣਵਾੜੀ ਵਰਕਰਾਂ ਦਾ ਸਨਮਾਨ, ਦਿਵਿਆਂਗ ਬੱਚਿਆਂ ਲਈ ਸੇਵਾ ਕਾਰਜ ਅਤੇ ਸਰਕਾਰੀ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਸੰਪਰਕ ਕਰਨਾ ਸ਼ਾਮਲ ਹੈ। ਅਭਿਆਨ ਦੇ ਪਹਿਲੇ ਦਿਨ 17 ਸਤੰਬਰ ਨੂੰ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੇ ਲਾਭਪਾਤਰੀਆਂ ਨੂੰ ਦੀਵੇ ਵੰਡੇ ਗਏ। ਇਸ ਦੇ ਨਾਲ ਹੀ ਖੂਨਦਾਨ ਕੈਂਪ ਵੀ ਲਗਾਇਆ ਗਿਆ।

ਇਸ ਮੌਕੇ ਐੱਮ ਪੀ ਸ੍ਰੀ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲਾਂ ਦਾ ਸਫ਼ਰ ਰਾਸ਼ਟਰ ਨਿਰਮਾਣ ਵਿੱਚ ਸੇਵਾ ਨੂੰ ਕੇਂਦਰ ਵਿੱਚ ਰੱਖਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨਿਸ਼ਕਾਮ ਸੇਵਾ ਸਿਰਫ਼ ਜ਼ਿੰਮੇਵਾਰੀ ਹੀ ਨਹੀਂ, ਸਗੋਂ ਜੀਵਨ ਜਿਊਣ ਦਾ ਢੰਗ ਵੀ ਹੈ।

Advertisement

Advertisement

Advertisement
×