ਮਾਨਸਾ ’ਚ ਨਸ਼ੀਲੇ ਪਦਾਰਥਾਂ ਸਣੇ ਸੱਤ ਕਾਬੂ
ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ’ਚ ਸੱਤ ਵਿਅਕਤੀਆਂ ਨੂੰ ਸ਼ਰਾਬ, ਹੈਰੋਇਨ, ਕੈਪਸੂਲ ਅਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਸੀਨੀਅਰ ਪੁਲੀਸ ਕੁਪਤਾਨ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੁਲੀਸ ਵੱਲੋਂ ਮਨਪ੍ਰੀਤ ਸਿੰਘ ਉਰਫ਼ ਮਨੀ, ਰਾਜੂ ਸਿੰਘ ਵਾਸੀ ਮਾਨਸਾ ਨੂੰ 9...
Advertisement
ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ’ਚ ਸੱਤ ਵਿਅਕਤੀਆਂ ਨੂੰ ਸ਼ਰਾਬ, ਹੈਰੋਇਨ, ਕੈਪਸੂਲ ਅਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਸੀਨੀਅਰ ਪੁਲੀਸ ਕੁਪਤਾਨ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੁਲੀਸ ਵੱਲੋਂ ਮਨਪ੍ਰੀਤ ਸਿੰਘ ਉਰਫ਼ ਮਨੀ, ਰਾਜੂ ਸਿੰਘ ਵਾਸੀ ਮਾਨਸਾ ਨੂੰ 9 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ, ਜਦੋਂ ਕਿ ਮੋਟਰਸਾਈਕਲ ਪਲਟੀਨਾ ਕਬਜ਼ਾ ’ਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਾਰਾ ਸਿੰਘ ਵਾਸੀ ਸੈਦੇਵਾਲਾ ਨੂੰ 30 ਨਸ਼ੀਲੀਆਂ ਗੋਲੀਆਂ, ਖੁਸ਼ਪ੍ਰੀਤ ਸਿੰਘ ਵਾਸੀ ਚੋਟੀਆਂ ਨੂੰ 45 ਅਤੇ ਲਖਵਿੰਦਰ ਸਿੰਘ ਉਰਫ਼ ਖਿੰਦੀ ਵਾਸੀ ਝੇਰਿਆਂਵਾਲੀ ਨੂੰ 45 ਨਸ਼ੀਲੇ ਕੈਪਸੂਲ (ਸਿਗਨੇਚਰ) ਸਣੇ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਵਣ ਕੁਮਾਰ ਵਾਸੀ ਪਿੰਡ ਅਲੀਕਾ (ਫ਼ਤਿਆਬਾਦ) ਨੂੰ 10 ਬੋਤਲਾਂ ਸ਼ਰਾਬ, ਜਸਪ੍ਰੀਤ ਸਿੰਘ ਵਾਸੀ ਮਾਨਸਾ ਨੂੰ 30 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ।
Advertisement
Advertisement