DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sewa Kendar Union Protest: ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮਨਵਾਉਣ ਲਈ ਅੱਜ ਮਾਨਸਾ ਸ਼ਹਿਰ ’ਚ ਪੰਜਾਬ ਸਰਕਾਰ ਖਿਲਾਫ਼ ਮਾਰਚ ਕਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਸਰਕਾਰ ’ਤੇ ਦੋਸ਼ ਲਾਉਂਦਿਆਂ...

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਸੇਵਾ ਕੇਂਦਰ ਮੁਲਾਜ਼ਮ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ। -ਫੋਟੋ: ਸੁਰੇਸ਼
Advertisement

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮਨਵਾਉਣ ਲਈ ਅੱਜ ਮਾਨਸਾ ਸ਼ਹਿਰ ’ਚ ਪੰਜਾਬ ਸਰਕਾਰ ਖਿਲਾਫ਼ ਮਾਰਚ ਕਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਉਨ੍ਹਾਂ ਦਾ ਇੱਕ ਵੀ ਮਸਲਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਤਨਖ਼ਾਹ ’ਚ ਵਾਧਾ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਕੰਪਨੀ ਸਿਸਟਮ ਖ਼ਤਮ ਕਰ ਕੇ ਸੇਵਾ ਕੇਂਦਰਾਂ ਨੂੰ ਕਿਸੇ ਸਰਕਾਰੀ ਅਦਾਰੇ ਅਧੀਨ ਲਿਆਉਣਾ ਅਤੇ 58 ਸਾਲ ਦੀ ਉਮਰ ਤੱਕ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਭਾਵੇ ਅੱਜ ਮੰਗਾਂ ਦੇ ਹੱਲ ਲਈ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਜਥੇਬੰਦੀ ਦੇ ਸੂਬਾਈ ਕਮੇਟੀ ਦੇ ਨੁਮਾਇੰਦਿਆਂ ਦੀ ਮੀਟਿੰਗ ਚੱਲ ਰਹੀ ਹੈ ਤੇ ਜੇ ਕੋਈ ਸਕਾਰਾਤਮਿਕ ਹੱਲ ਨਾ ਕੱਢਿਆ ਗਿਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨਾਂ ਚਿਰ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਓਨਾ ਚਿਰ ਸੰਘਰਸ਼ ਜਾਰੀ ਰਹੇਗਾ।

Advertisement

ਇਸ ਮੌਕੇ ਮਨਵੀਤ ਕੌਰ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ, ਕਵਲਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

ਬਾਘਾ ਪੁਰਾਣਾ (ਕਿਰਨਦੀਪ ਸਿੰਘ ਬੰਬੀਹਾ): ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਮੋਗਾ ਦੇ 13 ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਸੇਵਾ ਕੇਂਦਰ ਬੰਦ ਰੱਖ ਕੇ ਡੀ ਸੀ ਦਫ਼ਤਰ ਵਿੱਚ ਸਥਿਤ ਮੁੱਖ ਸੇਵਾ ਕੇਂਦਰ ਦੇ ਬਾਹਰ ਧਰਨਾ ਦਿੱਤਾ। ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਨੇ ਕੀਤੀ। ਮੁਲਾਜ਼ਮਾਂ ਨੇ ਸਬੰਧਤ ਕੰਪਨੀ ਵੱਲੋਂ ਉਨ੍ਹਾਂ ਦੀਆਂ ਬਣਦੀਆਂ ਵਿੱਤੀ ਮੰਗਾਂ ਨਾ ਮੰਨਣ ’ਤੇ ਰੋਸ ਪ੍ਰਗਟ ਕੀਤਾ। ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਅੱਜ ਦਾ ਇਹ ਧਰਨਾ ਦੇ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਦਿੱਤਾ ਗਿਆ ਹੈ। ਜੇ ਕੰਪਨੀ ਵੱਲੋਂ ਮੁਲਾਜ਼ਮਾਂ ਦੀਆਂ ਬਕਾਇਆ ਰਕਮਾਂ ਦੇ ਭੁਗਤਾਨ ਲਈ ਜਲਦ ਕੋਈ ਪੱਕੀ ਤਰੀਕ ਨਹੀਂ ਦਿੱਤੀ ਜਾਂਦੀ, ਤਾਂ ਆਉਣ ਵਾਲੇ ਸਮੇਂ ਵਿੱਚ ਯੂਨੀਅਨ ਵੱਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਕੰਪਨੀ ਦੀ ਹੋਵੇਗੀ। ਇਸ ਮੌਕੇ ਯੂਨੀਅਨ ਦੇ ਹੋਰ ਮੁਲਾਜ਼ਮ ਅਤੇ ਮੈਂਬਰ ਵੀ ਮੌਜੂਦ ਸਨ।

ਤਪਾ ਮੰਡੀ (ਸੀ ਮਾਰਕੰਡਾ): ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਹੜਤਾਲ ’ਤੇ ਜਾਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੇਵਾ ਕੇਂਦਰ ਬੰਦ ਹੋਣ ਕਾਰਨ ਆਪਣੇ ਜ਼ਰੂਰੀ ਸਰਕਾਰੀ ਕੰਮ ਕਰਵਾਉਣ ਲਈ ਲੋਕਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਪਰਤਣਾ ਪੈ ਰਿਹਾ ਹੈ। ਮੁਲਾਜ਼ਮਾਂ ਨੇ ਦੱਸਿਆ ਕਿ ਮੁੱਖ ਮੰਗਾਂ ਸਕਿਓਰਿਟੀ ਗਾਰਡਾਂ ਦੀ ਦੋ ਮਹੀਨਿਆਂ ਦੀ ਰੁਕੀ ਤਨਖ਼ਾਹ ਜਾਰੀ ਕਰਵਾਉਣਾ ਅਤੇ ਉਨ੍ਹਾਂ ਨੂੰ ਹਫ਼ਤਾਵਾਰੀ ਛੁੱਟੀ ਦੇਣਾ, ਐੱਲ ਆਰ ਓ ਅਪਰੇਟਰਾਂ ਦਾ ਛੇ ਮਹੀਨਿਆਂ ਦਾ ਸਫ਼ਰੀ ਭੱਤਾ ਦੇਣਾ, ਡੀ ਐੱਮ ਡੀ ਅਪਰੇਟਰਾਂ ਨੂੰ ਵੀ ਚਾਰ ਮਹੀਨਿਆਂ ਦਾ ਸਫ਼ਰੀ ਭੱਤਾ ਦੇਣਾ ਸ਼ਾਮਲ ਹਨ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜ ਸਰਕਾਰੀ ਛੁੱਟੀਆਂ ਦਾ ਲਾਭ ਵੀ ਨਹੀਂ ਦਿੱਤਾ ਜਾ ਰਿਹਾ। ਮੁਲਾਜ਼ਮਾਂ ਨੇ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

ਸੇਵਾ ਕੇਂਦਰ ’ਚ ਹੜਤਾਲ ਕਾਰਨ ਲੋਕ ਪ੍ਰੇਸ਼ਾਨ ਹੋਏ

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਦੀਸ਼ ਸਿੰਘ, ਵਾਈਸ ਪ੍ਰਧਾਨ ਅਮਨਦੀਪ ਸਿੰਘ, ਕੈਸ਼ੀਅਰ ਨਵਜੋਤ ਕੌਰ, ਹਰਦੀਪ ਸਿੰਘ, ਸ਼ੇਰਬਾਜ ਸਿੰਘ ਨੇ ਦੱਸਿਆ ਕਿ ਕੰਪਨੀ ਪ੍ਰਬੰਧਕਾਂ ਵੱਲੋਂ ਕਾਮਿਆਂ ਦੀਆਂ ਤਨਖ਼ਾਹਾਂ ਬਿਨਾਂ ਦੱਸੇ ਕੱਟ ਦਿੱਤੀਆਂ ਜਾਂਦੀਆਂ ਹਨ। ਇਸੇ ਤਰ੍ਹਾਂ ਪਿਛਲੇ ਦਿਨੀਂ ਸੇਵਾ ਕੇਂਦਰ ਕਮਿਆਂ ਦੀ ਹੜਤਾਲ ਉਪਰੰਤ ਮੰਨੀਆਂ ਮੰਗਾਂ ਵੀ ਅਜੇ ਤੱਕ ਪ੍ਰਵਾਨ ਨਹੀਂ ਕੀਤੀਆਂ ਗਈਆਂ। ਕੰਪਨੀ ਆਪਣੇ ਹੀ ਨਿਯਮਾਂ ਅਤੇ ਆਰ ਐੱਫ ਪੀ ਦੀ ਉਲੰਘਣਾ ਕਰ ਕੇ ਮੁਲਾਜ਼ਮਾਂ ਨੂੰ ਨੌਕਰੀਓਂ ਕੱਢ ਰਹੀ ਹੈ। ਮੁਲਾਜ਼ਮ ਭੁਪਿੰਦਰ ਕੁਮਾਰ ਨੂੰ ਕੰਪਨੀ ਵੱਲੋਂ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਕੰਪਨੀ ਦੀ ਆਪਣੀ ਅਧਿਕਾਰਤ ਨੀਤੀ ਅਤੇ ਆਰ ਐੱਫ ਪੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਨਿਰਧਾਰਤ ਕਾਰਨ ਦੱਸੋ ਨੋਟਿਸ ਅਤੇ ਚਿਤਾਵਨੀ ਪੱਤਰ ਦੀ ਲੜੀ ਪੂਰੀ ਕਰਨਾ ਲਾਜ਼ਮੀ ਹੈ। ਯੂਨੀਅਨ ਨੇ ਮੰਗ ਕੀਤੀ ਹੈ ਕਿ ਭੁਪਿੰਦਰ ਕੁਮਾਰ ਦਾ ਬਰਖ਼ਾਸਤਗੀ ਨੋਟਿਸ ਤੁਰੰਤ ਰੱਦ ਕਰ ਕੇ ਉਸ ਨੂੰ ਨੌਕਰੀ ’ਤੇ ਬਹਾਲ ਕੀਤਾ ਜਾਵੇ। ਇਸ ਹੜਤਾਲ ਕਾਰਨ ਸੇਵਾ ਕੇਂਦਰ ਵਿੱਚ ਕੰਮ ਕਰਾਉਣ ਆਏ ਲੋਕ ਪ੍ਰੇਸ਼ਾਨ ਹੋਏ। ਇਕ ਪਰਿਵਾਰ ਮੈਰਿਜ ਰਜਿਸਟਰੇਸ਼ਨ ਕਰਾਉਣ ਵਾਸਤੇ ਆਇਆ ਸੀ ਜਿਸ ਵਿੱਚ ਲੜਕੇ ਵਾਲੇ ਨੈਨੀਤਾਲ ਤੋਂ ਪਹੁੰਚੇ ਸਨ ਪਰ ਹੜਤਾਲ ਕਰ ਕੇ ਉਨ੍ਹਾਂ ਨੂੰ ਵਾਪਸ ਜਾਣਾ ਪਿਆ।

Advertisement
×