ਪੱਤਰ ਪ੍ਰੇਰਕ
ਟੱਲੇਵਾਲ, 23 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪੇਂਡੂ ਖੇਤਰ ਵਿੱਚ ਲੜਕੀਆਂ ਲਈ ਪਿੰਡ ਗਹਿਲ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਚਲਾਇਆ ਜਾ ਰਿਹਾ ਹੈ। ਜੋ ਵਿੱਤੀ ਘਾਟੇ ਦਾ ਸਾਹਮਣਾ ਕਰ ਰਿਹਾ ਸੀ। ਹੁਣ ਕਾਲਜ ਲਈ ਐਸਜੀਪੀਸੀ ਪ੍ਰਧਾਨ ਅਤੇ ਸਿੱਖਿਆ ਸਕੱਤਰ ਸੁਖਵਿੰਦਰ ਸਿੰਘ ਵੱਲੋਂ 59 ਲੱਖ 72 ਹਜ਼ਾਰ 556 ਰੁਪਏ ਦੀ ਵਿੱਤੀ ਮੱਦਦ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕਾਲਜ ਪ੍ਰਿੰਸੀਪਲ ਨੇ ਇਸ ਵਿੱਤੀ ਮੱਦਦ ਲਈ ਐਸਜੀਪੀਸੀ ਪ੍ਰਧਾਨ, ਸਿੱਖਿਆ ਸਕੱਤਰ ਦਾ ਧੰਨਵਾਦ ਕੀਤਾ।