ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਕਮੇਟੀ ਚੋਣਾਂ ਬਾਦਲਾਂ ਨੂੰ ਲਾਭ ਦੇਣ ਲਈ ਰੋਕੀਆਂ: ਕਾਹਨੇਕੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਭਾਵੇਂ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਅਹੁਦੇਦਾਰਾਂ ਦੀ ਚੋਣ ਹੋ ਜਾ ਰਹੀ ਹੈ ਪਰ ਪੰਜਾਬ ਦੇ ਸਿੱਖ ਕਮੇਟੀ ’ਤੇ ਕਾਬਜ਼ ਧਿਰ ਅਕਾਲੀ ਦਲ ਤੋਂ ਆਜ਼ਾਦ ਕਰਵਾਉਣ...
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਭਾਵੇਂ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਅਹੁਦੇਦਾਰਾਂ ਦੀ ਚੋਣ ਹੋ ਜਾ ਰਹੀ ਹੈ ਪਰ ਪੰਜਾਬ ਦੇ ਸਿੱਖ ਕਮੇਟੀ ’ਤੇ ਕਾਬਜ਼ ਧਿਰ ਅਕਾਲੀ ਦਲ ਤੋਂ ਆਜ਼ਾਦ ਕਰਵਾਉਣ ਲਈ ਜਨਰਲ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਕੇਂਦਰ ਸਰਕਾਰ ਵੱਲੋਂ ਰੋਕਿਆ ਹੋਇਆ ਹੈ ਤਾਂ ਜੋ ਅਕਾਲੀ ਦਲ ਦਾ ਹੋਰ ਲੰਬਾ ਸਮਾਂ ਕਬਜ਼ਾ ਕਰਵਾ ਕੇ ਰੱਖਿਆ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਕਾਹਨੇਕੇ ਨੇ ਕਿਹਾ ਕੇਂਦਰ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਤੋੋਂ ਸਿੱਖ ਸੰਗਤ ਅੰਦਰ ਭਾਰੀ ਰੋਸ ਅਤੇ ਬੇਚੈਨੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਹੁਣ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਧੱਕਾ ਲੱਗਣ ਲੱਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ੋ੍ਮਣੀ ਕਮੇਟੀ ਦਾ ਪ੍ਰਬੰਧ ਇਸ ਸਮੇਂ ਪੂਰੀ ਤਰ੍ਹਾਂ ਲੜ-ਖੜਾਅ ਗਿਆ ਹੈ। ਉਨ੍ਹਾਂ ਕਿਹਾ ਕਿ 5 ਸਾਲ ਪਹਿਲਾਂ ਜਿੰਨੀ ਬਜਟ ਆਮਦਨ ਰਕਮ ਸੀ, ਉਹ ਹੁਣ 5 ਸਾਲਾਂ ਬਾਅਦ ਆਮਦਨੀ ਦੁੱਗਣੀ ਤੋਂ ਵੱਧ ਜਾਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਦੇ ਅਦਾਰੇ ਘਾਟੇ ਵਿੱਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ 99 ਲੱਖ ਰੁਪਏ ਦੇ ਘਾਟੇ ਵਿੱਚ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ੋ੍ਮਣੀ ਕਮੇਟੀ ਦੇ ਵਧੇ ਖਰਚਿਆਂ ਨੂੰ ਸਰਕਾਰੀ ਨਿਰਪੱਖ ਆਡਿਟ ਕਰਵਾਉਣ ਦੀ ਹੁਣ ਤੁਰੰਤ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸ਼੍ਰੋਮਣੀ ਕਮੇਟੀ ਦਾ ਕਾਰਜ ਖੇਤਰ ਲਗਪਗ ਪੰਜਾਬ ਤੱਕ ਹੀ ਰਹਿ ਗਿਆ ਹੈ ਤਾਂ ਫਿਰ ਪੰਜਾਬ ਅਸੈਂਬਲੀ ਅਧੀਨ ਸ਼ੋ੍ਮਣੀ ਕਮੇਟੀ ਨੂੰ ਲਿਆ ਕੇ ਹਰ ਪੰਜ ਸਾਲਾਂ ਬਾਅਦ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।

Advertisement
Advertisement
Show comments