ਸ਼ਹੀਦ ਗੰਜ ਕਾਲਜ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਸ਼ਹੀਦ ਗੰਜ ਕਾਲਜ ਫਾਰ ਵਿਮੈਨ, ਮੁੱਦਕੀ ਦੀਆਂ ਵਿਦਿਆਰਥਣਾਂ ਨੇ ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਫਿਰੋਜ਼ਪੁਰ ਵਿੱਚ ਹੋਈਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਸ਼ੂਟਿੰਗ ਦੇ ਅੰਡਰ-19 ਦੇ ਮੁਕਾਬਲੇ ਵਿੱਚ 11ਵੀਂ ਦੀ ਵਿਦਿਆਰਥਣ ਹਰਸਿਮਰਤ ਕੌਰ ਸੰਧੂ ਨੇ ਦੂਜਾ ਅਤੇ...
Advertisement
ਸ਼ਹੀਦ ਗੰਜ ਕਾਲਜ ਫਾਰ ਵਿਮੈਨ, ਮੁੱਦਕੀ ਦੀਆਂ ਵਿਦਿਆਰਥਣਾਂ ਨੇ ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਫਿਰੋਜ਼ਪੁਰ ਵਿੱਚ ਹੋਈਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਸ਼ੂਟਿੰਗ ਦੇ ਅੰਡਰ-19 ਦੇ ਮੁਕਾਬਲੇ ਵਿੱਚ 11ਵੀਂ ਦੀ ਵਿਦਿਆਰਥਣ ਹਰਸਿਮਰਤ ਕੌਰ ਸੰਧੂ ਨੇ ਦੂਜਾ ਅਤੇ ਸ਼ਾਟ-ਪੁਟ ਦੇ ਅੰਡਰ-14 ਮੁਕਾਬਲੇ ਵਿੱਚ ਸੁਖਮਨਪ੍ਰੀਤ ਕੌਰ ਸੰਧੂ ਨੇ ਵੀ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਨਿਰਦੇਸ਼ਿਕ ਅਤੇ ਪ੍ਰਬੰਧਕ ਕਮੇਟੀ ਦੇ ਵਾਇਸ ਚੇਅਰਮੈਨ ਗੁਰਬਿੰਦਰ ਸਿੰਘ ਸਰਾਂ ਅਤੇ ਗੁਰਤੇਜ ਸਿੰਘ ਸਰਾਂ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਨੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।
Advertisement
Advertisement