ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਸ਼ਹੀਦੀ ਯਾਤਰਾ’ ਦਾ ਏਲਨਾਬਾਦ ’ਚ ਸਵਾਗਤ

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸ਼ਹੀਦੀ ਯਾਤਰਾ’ ਅੱਜ ਸ੍ਰੀ ਜੀਵਨ ਨਗਰ ਤੋਂ ਚੱਲ ਕੇ ਏਲਨਾਬਾਦ ਦੇ ਮੁੱਖ ਬਜ਼ਾਰ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਪੁੱਜੀ ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ...
ਏਲਨਾਬਾਦ ਤੋਂ ਰਵਾਨਾ ਹੁੰਦੀ ਹੋਈ ਸ਼ਹੀਦੀ ਯਾਤਰਾ।
Advertisement

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸ਼ਹੀਦੀ ਯਾਤਰਾ’ ਅੱਜ ਸ੍ਰੀ ਜੀਵਨ ਨਗਰ ਤੋਂ ਚੱਲ ਕੇ ਏਲਨਾਬਾਦ ਦੇ ਮੁੱਖ ਬਜ਼ਾਰ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਪੁੱਜੀ ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪਾਲ ਸਿੰਘ ਦੀ ਅਗਵਾਈ ਵਿੱਚ ਸਿੱਖ ਸੰਗਤ ਨੇ ਸ਼ਹੀਦੀ ਯਾਤਰਾ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਸੰਗਤ ਵੱਲੋਂ ਯਾਤਰਾ ’ਤੇ ਫੁੱਲ ਵਰਸਾਏ ਗਏ ਅਤੇ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਗਤ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਲਿਆ। ਇਸਤੋਂ ਬਾਅਦ ਇਹ ਸ਼ਹੀਦੀ ਯਾਤਰਾ ਮੁੱਖ ਬਾਜ਼ਾਰ ਵਿੱਚੋਂ ਦੀ ਹੁੰਦੀ ਹੋਈ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਵਿਖੇ ਪਹੁੰਚੀ ਅਤੇ ਬਾਅਦ ਵਿੱਚ ਮੁਮੇਰਾ ਰੋਡ ’ਤੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਲਈ ਰਵਾਨਾ ਹੋਈ। ਜ਼ਿਕਰਯੋਗ ਹੈ ਕਿ ਇਹ ਸ਼ਹੀਦੀ ਯਾਤਰਾ 8 ਨਵੰਬਰ ਨੂੰ ਪਿੰਡ ਰੋੜੀ ਤੋਂ ਸ਼ੁਰੂ ਹੋਈ ਸੀ ਜਿਸ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਵਾਨਾ ਕੀਤਾ ਸੀ।

Advertisement

Advertisement
Show comments