DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਰਸਾ: ਸ਼ੈਲਜਾ ਵੱਲੋਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ

ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਾਲ ਹੀ ਵਿੱਚ ਗੜਿਆਂ ਤੋਂ ਪ੍ਰਭਾਵਿਤ ਕਈ ਪਿੰਡਾਂ ਦਾ ਦੌਰਾ ਕਰ ਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ ਲਿਆ। ਇਸ ਤੋਂ ਬਾਅਦ ਉਨ੍ਹਾਂ ਸਿਰਸਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ...

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੀ ਹੋਈ ਸੰਸਦ ਮੈਂਬਰ ਕੁਮਾਰੀ ਸ਼ੈਲਜਾ।
Advertisement

ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਾਲ ਹੀ ਵਿੱਚ ਗੜਿਆਂ ਤੋਂ ਪ੍ਰਭਾਵਿਤ ਕਈ ਪਿੰਡਾਂ ਦਾ ਦੌਰਾ ਕਰ ਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ ਲਿਆ। ਇਸ ਤੋਂ ਬਾਅਦ ਉਨ੍ਹਾਂ ਸਿਰਸਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗੜੇਮਾਰੀ ਨੇ ਕਈ ਪਿੰਡਾਂ ਵਿੱਚ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਜਿਸ ਕਾਰਨ ਕਿਸਾਨ ਬਹੁਤ ਮੁਸ਼ਕਲ ਵਿੱਚ ਹਨ। ਉਨ੍ਹਾਂ ਕਿਸਾਨਾਂ ਲਈ ਢੁੱਕਵੇਂ ਮੁਆਵਜ਼ੇ ਦੀ ਮੰਗ ਕੀਤੀ ਅਤੇ ਸਰਕਾਰ ਨੂੰ ਤੁਰੰਤ ਰਾਹਤ ਕਾਰਜ ਸ਼ੁਰੂ ਕਰਨ ਦੀ ਅਪੀਲ ਕੀਤੀ। ਸ਼ੈਲਜਾ ਨੇ ਕਿਸਾਨਾਂ ’ਤੇ ਲਗਾਈਆਂ ਗਈਆਂ ਪਾਬੰਦੀਆਂ ਅਤੇ ਕਮਿਸ਼ਨ ਏਜੰਟਾਂ ਦੁਆਰਾ ਦਰਪੇਸ਼ ਸਮੱਸਿਆਵਾਂ ’ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਛੋਟੇ ਕਿਸਾਨਾਂ ਅਤੇ ਵਪਾਰੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਇੱਕ ਵਿਸ਼ੇਸ਼ ਗਿਰਦਾਵਰੀ ਕੀਤੇ ਜਾਣ ਦੀ ਮੰਗ ਕੀਤੀ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਪਾਹ ਦੀ ਫਸਲ ਲਈ ਬੀਮਾ ਪ੍ਰੀਮੀਅਮ ਦਾ ਭੁਗਤਾਨ ਕਰਨ ਦੇ ਬਾਵਜੂਦ ਹਾਲੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਜਿਸ ਕਾਰਨ ਕਿਸਾਨਾਂ ਹੋਰ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਫਸਲਾਂ ਦੇ ਨੁਕਸਾਨ ਨੂੰ ਦਰਜ ਕਰਨ ਲਈ ਪੋਰਟਲ ਅਜੇ ਤੱਕ ਨਹੀਂ ਖੋਲ੍ਹਿਆ ਗਿਆ ਹੈ ਅਤੇ ਨਾ ਹੀ ਪਟਵਾਰੀਆਂ ਨੇ ਖੇਤਾਂ ਦਾ ਦੌਰਾ ਕੀਤਾ ਹੈ। ਕੁਮਾਰੀ ਸ਼ੈਲਜਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਤੁਰੰਤ ਅਧਿਕਾਰੀ ਤਾਇਨਾਤ ਕਰੇ ਅਤੇ ਪ੍ਰਭਾਵਿਤ ਕਿਸਾਨਾਂ ਅਤੇ ਖੇਤੀਬਾੜੀ ਮਜ਼ਦੂਰਾਂ ਨੂੰ ਤੁਰੰਤ ਰਾਹਤ ਦੇਵੇ। ਇਸ ਮੌਕੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ, ਰਾਜ ਕੁਮਾਰ ਸ਼ਰਮਾ, ਨਵੀਨ ਕੇਡੀਆ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ।

Advertisement
Advertisement
×