ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ੰਕਰ ਕਟਾਰੀਆ ਵੱਲੋਂ ਪਿੰਡਾਂ ਦਾ ਦੌਰਾ

ਵਿਧਾਇਕ ਨਰੇਸ਼ ਕਟਾਰੀਆ ਦੇ ਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼ੰਕਰ ਕਟਾਰੀਆ ਜ਼ਿਲ੍ਹਾ ਪਰਿਸ਼ਦ ਜ਼ੋਨ ਵਕੀਲਾਂ ਵਾਲਾ ਤੋਂ ਚੋਣ ਮੈਦਾਨ ’ਚ ਉਤਰੇ ਹਨ। ਉਨ੍ਹਾਂ ਵੱਲੋਂ ਅੱਜ ਚੋਣ ਪ੍ਰਚਾਰ ਲਈ ਪਿੰਡ ਖੋਸਾ ਦਲ ਸਿੰਘ, ਪਿੰਡ ਮਰੂੜ, ਪਿੰਡ ਹਰਦਾਸਾ ਤੇ ਪਿੰਡ...
Advertisement
ਵਿਧਾਇਕ ਨਰੇਸ਼ ਕਟਾਰੀਆ ਦੇ ਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼ੰਕਰ ਕਟਾਰੀਆ ਜ਼ਿਲ੍ਹਾ ਪਰਿਸ਼ਦ ਜ਼ੋਨ ਵਕੀਲਾਂ ਵਾਲਾ ਤੋਂ ਚੋਣ ਮੈਦਾਨ ’ਚ ਉਤਰੇ ਹਨ। ਉਨ੍ਹਾਂ ਵੱਲੋਂ ਅੱਜ ਚੋਣ ਪ੍ਰਚਾਰ ਲਈ ਪਿੰਡ ਖੋਸਾ ਦਲ ਸਿੰਘ, ਪਿੰਡ ਮਰੂੜ, ਪਿੰਡ ਹਰਦਾਸਾ ਤੇ ਪਿੰਡ ਨੀਲੇਵਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਗਗਨਦੀਪ ਸਿੰਘ, ਸੁੱਖ ਜ਼ੀਰਾ, ਸਰਪੰਚ ਦਲਜੀਤ ਸਿੰਘ ਅਵਾਣ, ਲਾਡੀ ਕਟਾਰੀਆ ਜ਼ੀਰਾ, ਸੰਦੀਪ ਠੁਕਰਾਲ, ਗੁਰਜੰਟ ਸਿੰਘ, ਸੌਰਵ ਅਹੂਜਾ, ਅਨਿਲ ਧਵਨ ਤੇ ਮਾਨਵ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਪਿੰਡ ਦੇ ਸਰਪੰਚ ਇਕਬਾਲ ਸਿੰਘ ਖੋਸਾ ਦੀ ਅਗਵਾਈ ਹੇਠ ਪਿੰਡ ਨੀਲੇਵਾਲਾ ’ਚ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੰਕਰ ਕਟਾਰੀਆ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਖੜ੍ਹਨ ਦਾ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਸਫਾਈ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਪਹਿਲ ਰਹੀ ਹੈ ਅਤੇ ਉਹ ਅੱਗੇ ਵੀ ਪਿੰਡਾਂ ਦੀ ਨੁਹਾਰ ਬਦਲਣ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਉਣ।ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸਰਪੰਚ ਇਕਬਾਲ ਸਿੰਘ ਖੋਸਾ, ਮੈਂਬਰ ਸੁਖਪਾਲ ਸਿੰਘ ਬਰਾੜ, ਪ੍ਰਗਟ ਸਿੰਘ, ਦਰਸ਼ਨ ਸਿੰਘ ਖੋਸਾ, ਜੋਬਨਜੀਤ ਸਿੰਘ, ਕਪਿਲ ਧਵਨ ਤੇ ਗੁਰਲਾਭ ਸਿੰਘ ਖੋਸਾ ਆਦਿ ਹਾਜ਼ਰ ਸਨ।

 

Advertisement

Advertisement
Show comments