DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

She Runs 2026 Maur Mandi: ਔਰਤਾਂ ਕਿਸੇ ਪੱਖੋਂ ਘੱਟ ਨਹੀਂ: ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਦੀ ਮਜ਼ਬੂਤੀ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਵਧਾਉਣ ਦੇ ਮਕਸਦ ਨਾਲ ਅੱਜ ਮੌੜ ਮੰਡੀ ਵਿੱਚ ‘ਸ਼ੀ ਰਨਜ਼-2026’ ਮੈਰਾਥਨ ਕਰਵਾਈ ਗਈ। ਢਾਈ ਕਿਲੋਮੀਟਰ ਲੰਬੀ ਵਿਸ਼ੇਸ਼ ਮੈਰਾਥਨ ਵਿੱਚ ਹਰ ਉਮਰ ਵਰਗ ਦੀਆਂ ਔਰਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ...

  • fb
  • twitter
  • whatsapp
  • whatsapp
featured-img featured-img
ਮੈਰਾਥਨ ’ਚ ਹਿੱਸਾ ਲੈਂਦੀਆਂ ਹੋਈਆਂ ਔਰਤਾਂ।
Advertisement

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਦੀ ਮਜ਼ਬੂਤੀ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਵਧਾਉਣ ਦੇ ਮਕਸਦ ਨਾਲ ਅੱਜ ਮੌੜ ਮੰਡੀ ਵਿੱਚ ‘ਸ਼ੀ ਰਨਜ਼-2026’ ਮੈਰਾਥਨ ਕਰਵਾਈ ਗਈ। ਢਾਈ ਕਿਲੋਮੀਟਰ ਲੰਬੀ ਵਿਸ਼ੇਸ਼ ਮੈਰਾਥਨ ਵਿੱਚ ਹਰ ਉਮਰ ਵਰਗ ਦੀਆਂ ਔਰਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਖ਼ੁਦ ਮੈਰਾਥਨ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਅੱਜ ਦੀ ਔਰਤ ਕਿਸੇ ਵੀ ਮੈਦਾਨ ਵਿੱਚ ਮਰਦਾਂ ਤੋਂ ਘੱਟ ਨਹੀਂ ਹੈ। ਪੰਜਾਬ ਦੀਆਂ ਧੀਆਂ ਅਤੇ ਔਰਤਾਂ ਨੇ ਨਾ ਸਿਰਫ਼ ਦੇਸ਼ ਵਿੱਚ, ਸਗੋਂ ਵਿਦੇਸ਼ਾਂ ਦੀ ਧਰਤੀ ’ਤੇ ਵੀ ਆਪਣੀ ਕਾਬਲੀਅਤ ਦੇ ਝੰਡੇ ਗੱਡੇ ਹਨ। ਉਨ੍ਹਾਂ ਕਿਹਾ ਕਿ ਮੈਰਾਥਨ ਦਾ ਮਕਸਦ ਸਿਰਫ਼ ਦੌੜਨਾ ਨਹੀਂ, ਸਗੋਂ ਔਰਤਾਂ ਨੂੰ ਆਪਣੇ ਹੱਕਾਂ, ਸਮਰੱਥਾ ਅਤੇ ਤਾਕਤ ਪ੍ਰਤੀ ਜਾਗਰੂਕ ਕਰਨਾ ਹੈ। ਚੇਅਰਪਰਸਨ ਨੇ ਕਿਹਾ ਕਿ ਅਜਿਹੇ ਉਪਰਾਲੇ ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸਮਾਜ ਵਿੱਚ ਬਰਾਬਰ ਦਾ ਦਰਜਾ ਦੇਣ ਅਤੇ ਉਨ੍ਹਾਂ ਦੀ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰਦੇ ਹਨ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Advertisement
Advertisement
×