ਸ਼ੈਲਰਾਂ ਦੀ ਜਾਂਚ ਕੀਤੀ
ਜ਼ਿਲ੍ਹੇ ਦੇ ਵੱਖ-ਵੱਖ ਸ਼ੈਲਰਾਂ ’ਚ ਉਡਣ ਦਸਤਿਆਂ ਵੱਲੋਂ ਬਾਹਰਲੇ ਸੂਬਿਆਂ ਤੋਂ ਆ ਰਹੇ ਝੋਨੇ ਦੀ ਆਮਦ ਨੂੰ ਰੋਕਣ ਲਈ ਅਚਨਚੇਤ ਜਾਂਚ ਕੀਤੀ ਗਈ। ਡਿਪਟੀ ਕਮਿਸ਼ਨਰ ਟੀ.ਬੈਨਿਥ ਦੇ ਹੁਕਮਾਂ ’ਤੇ ਇਹ ਜਾਂਚ ਐੱਸ ਡੀ ਐੱਮ ਮੈਡਮ ਅਤੇ ਹੋਰ ਅਧਿਕਾਰੀਆਂ ਵੱਲੋਂ ਕੀਤੀ...
Advertisement
ਜ਼ਿਲ੍ਹੇ ਦੇ ਵੱਖ-ਵੱਖ ਸ਼ੈਲਰਾਂ ’ਚ ਉਡਣ ਦਸਤਿਆਂ ਵੱਲੋਂ ਬਾਹਰਲੇ ਸੂਬਿਆਂ ਤੋਂ ਆ ਰਹੇ ਝੋਨੇ ਦੀ ਆਮਦ ਨੂੰ ਰੋਕਣ ਲਈ ਅਚਨਚੇਤ ਜਾਂਚ ਕੀਤੀ ਗਈ। ਡਿਪਟੀ ਕਮਿਸ਼ਨਰ ਟੀ.ਬੈਨਿਥ ਦੇ ਹੁਕਮਾਂ ’ਤੇ ਇਹ ਜਾਂਚ ਐੱਸ ਡੀ ਐੱਮ ਮੈਡਮ ਅਤੇ ਹੋਰ ਅਧਿਕਾਰੀਆਂ ਵੱਲੋਂ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਰਾਈਸ ਸ਼ੈਲਰਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜ ਮਾਰਕੀਟ ਕਮੇਟੀਆਂ ਫਲਾਇੰਗ ਸਕੁਐਡ ਬਣਾਈਆਂ ਗਈਆਂ ਹਨ ਜੋ ਨਿਯਮਿਤ ਤੌਰ ’ਤੇ ਚੌਲ ਮਿੱਲਾਂ ਅਤੇ ਉਨ੍ਹਾਂ ਦੇ ਰਿਕਾਰਡ ਦੀ ਜਾਂਚ ਕਰ ਰਹੀਆਂ ਹਨ। ਡੀ.ਸੀ. ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਰਾਈਸ ਮਿੱਲਾਂ ਦੀ ਜਾਂਚ ਕੀਤੀ ਜਾਵੇਗੀ ਤੇ ਜੇਕਰ ਕਿਸੇ ਵੀ ਮਿੱਲ ਵਿੱਚ ਹੋਰ ਸੂਬੇ ਤੋਂ ਆਇਆ ਗੈਰ-ਕਾਨੂੰਨੀ ਝੋਨਾ ਮਿਲਿਆ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਟੀਮ ਵਿੱਚ ਸਿਵਲ ਤੇ ਪੁਲੀਸ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ।
Advertisement
Advertisement
×

