DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shiromani Akali Dal: ‘ਆਪ’ ਦੇ ਵਾਅਦਿਆਂ ਦੀ ਫੂਕ ਨਿਕਲੀ: ਸੁਖਬੀਰ

ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਜਨਤਕ ਸਟੇਜਾਂ ਤੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ 10-10 ਘੰਟੇ ਬਿਜਲੀ ਸਪਲਾਈ ਦੇਣ ਦੇ ਕੀਤੇ ਵਾਅਦੇ ਕਿੱਥੇ ਗਏ ਹਨ। ਅੱਜ ਸੂਬੇ ਦੇ...

  • fb
  • twitter
  • whatsapp
  • whatsapp
featured-img featured-img
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੇਅਰਮੈਨ ਸਵਰਨ ਸਿੰਘ ਪੂਹਲੀ ਅਤੇ ਵਾਈਸ ਚੇਅਰਪਰਸਨ ਜਸਕਰਨ ਕੌਰ ਬੱਲੂਆਣਾ ਦੀ ਤਾਜਪੋਸ਼ੀ ਕਰਦੇ ਹੋਏ।
Advertisement

ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਜਨਤਕ ਸਟੇਜਾਂ ਤੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ 10-10 ਘੰਟੇ ਬਿਜਲੀ ਸਪਲਾਈ ਦੇਣ ਦੇ ਕੀਤੇ ਵਾਅਦੇ ਕਿੱਥੇ ਗਏ ਹਨ। ਅੱਜ ਸੂਬੇ ਦੇ ਕਿਸਾਨ ਰੋਜ਼ਾਨਾ 8 ਤੋਂ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਸਨਅਤਕਾਰ ਵੀ ਪ੍ਰੇਸ਼ਾਨ ਹਨ। ਸ੍ਰੀ ਬਾਦਲ ਬਠਿੰਡਾ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਵਜੋਂ ਸਵਰਨ ਸਿੰਘ ਪੂਹਲੀ ਅਤੇ ਵਾਈਸ ਚੇਅਰਪਰਸਨ ਵਜੋਂ ਜਸਕਰਨ ਕੌਰ ਬੱਲੂਆਣਾ ਵੱਲੋਂ ਅਹੁਦੇ ਸੰਭਾਲਣ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਤੇ ਸਨਮਾਨਿਤ ਕਰਨ ਲਈ ਪਹੁੰਚੇ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਪ੍ਰਵਾਨ ਕਰਨਾ ਚਾਹੀਦਾ ਹੈ ਕਿ ਸਰਕਾਰ ਬਿਜਲੀ ਦੀ ਲੋੜੀਂਦੀ ਸਪਲਾਈ ਦੇ ਪ੍ਰਬੰਧ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਹੁਣ ਅਧਿਕਾਰੀਆਂ ਦੇ ਤਬਾਦਲੇ ਕਰ ਕੇ ਆਪਣੀ ਨਾਕਾਮੀ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ।

Advertisement

Advertisement
Advertisement
×