DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shiromani Akali Dal: ਭੁੱਲਰ ਸਾਥੀਆਂ ਸਣੇ ਕਾਂਗਰਸ ਵਿੱਚ ਸ਼ਾਮਲ

ਸ਼੍ੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਸਾਥੀਆਂ ਸਣੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸ੍ਰੀ...

  • fb
  • twitter
  • whatsapp
  • whatsapp
featured-img featured-img
ਬਲਵਿੰਦਰ ਸਿੰਘ ਭੁੱਲਰ ਅਤੇ ਹੋਰਾਂ ਦਾ ਸਵਾਗਤ ਕਰਦੇ ਹੋਏ ਕੁਲਬੀਰ ਜ਼ੀਰਾ।
Advertisement

ਸ਼੍ੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਸਾਥੀਆਂ ਸਣੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸ੍ਰੀ ਜ਼ੀਰਾ ਨੇ ਸ੍ਰੀ ਭੁੱਲਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਇਲਾਕੇ ਵਿੱਚ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਸ਼੍ਰੋਮਣੀ ਅਕਾਲੀ ਦਲ, ‘ਆਪ’ ਅਤੇ ਭਾਜਪਾ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜਿਹੀ ਸਰਕਾਰ ਅਤੇ ਸਿਆਸੀ ਅਗਵਾਈ ਦੀ ਲੋੜ ਹੈ, ਜੋ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ। ਇਸ ਮੌਕੇ ਸਤਨਾਮ ਸਿੰਘ ਢਿੱਲੋਂ, ਪ੍ਰਧਾਨ ਰੋਸ਼ਨ ਲਾਲ ਬਿੱਟਾ, ਸੁਸ਼ੀਲ ਕੁਮਾਰ ਸੇਠੀ, ਸਾਬਕਾ ਪ੍ਰਧਾਨ ਅਜੇ ਸੇਠੀ, ਪ੍ਰਧਾਨ ਸਤਪਾਲ ਚਾਵਲਾ, ਗਗਨਦੀਪ ਸਿੰਘ ਭੁੱਲਰ, ਹਰਭਜਨ ਸਿੰਘ ਸਭਰਾ, ਜਗੀਰ ਸਿੰਘ ਥਿੰਦ, ਬਲਜਿੰਦਰ ਸਿੰਘ ਆਸਫ ਵਾਲਾ, ਗੁਰਵਿੰਦਰ ਸਿੰਘ ਮੱਲ, ਸੁਖਦੇਵ ਸਿੰਘ, ਕਿੱਕਰ ਸਿੰਘ, ਨਛੱਤਰ ਸਿੰਘ, ਪਰਗਟ ਸਿੰਘ, ਗੁਲਵਿੰਦਰ ਸਿੰਘ ਮਾਣਾ, ਸਵਰਨ ਸਿੰਘ, ਸਾਧਾ ਸਿੰਘ, ਮੇਹਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
×