ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 3 ਨਵੰਬਰ
ਸ੍ਰੋਮਣੀ ਅਕਾਲੀ ਦਲ ਵੱਲੋਂ ਰਾਮਪੁਰਾ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਮਹਿਰਾਜ ਦੀ 51 ਮੈਂਬਰੀ ਵਰਕਿੰਗ ਕਮੇਟੀ ਦਾ ਗਠਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੁਆਰਾ ਤੇ ਯੂਥ ਕੋਰ ਕਮੇਟੀ ਦੇ ਮੈਂਬਰ ਹਰਿੰਦਰ ਸਿੰਘ ਹਿੰਦਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਹਰਿੰਦਰ ਸਿੰਘ ਹਿੰਦਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਤਰਾ ਇੱਕਜੁੱਟ ਹੈ ਅਤੇ ਅਕਾਲੀ ਵਰਕਰ ਕਾਂਗਰਸ ਦੀਆਂ ਲੋਕਮਾਰੂ ਨੀਤੀਆਂ ਦਾ ਹਰ ਪੱਧਰ ਤੇ ਵਿਰੋਧ ਜਾਰੀ ਰੱਖਣਗੇ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸ਼੍ਰੋਮਣੀ ਅਕਾਲੀ ਦੀ ਸਰਕਾਰ ਵੱਲੋਂ ਗਰੀਬਾਂ ਅਤੇ ਆਰਥਿਕ ਵੱਲੋਂ ਜੋ ਸਹੂਲਤਾਂ ਦਿੱਤੀਆਂ ਸਨ ਉਹ ਬੰਦ ਕਰਕੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਪਣੀ ਪਿਛਲੇ ਸਮੇਂ ਦੌਰਾਨ ਕੀਤੀ ਹੋਈ ਗਲਤੀ ਨੂੰ ਦਰੁਸਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਉਹ ਖੋਈਆਂ ਹੋਈਆਂ ਸਹੂਲਤਾਂ ਦਾ ਨੂੰ ਦੁਬਾਰਾ ਪ੍ਰਾਪਤ ਕਰ ਸਕਣਗੇ। ਇਸ ਮੌਕੇ ਚੁਣੇ ਗਏ ਅਹੁਦੇਦਾਰਾਂ ਵਿੱਚ ਗੁਰਜੀਤ ਸਿੰਘ ਸਰਪ੍ਰਸਤ, ਤਰਸੇਮ ਸਿੰਘ ,ਬੂਟਾ ਸਿੰਘ , ਕੁਲਵਿੰਦਰ ਸਿੰਘ , ਛਹਬਿਰ ਸਿੰਘ , ਗੁਰਮੀਤ ਸਿੰਘ , ਗੁਰਦੀਪ ਸਿੰਘ , ਬਲਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਗੁਰਦੀਪ ਸਿੰਘ ਦੀਪਾ , ਜਗਦੀਸ਼ ਸਿੰਘ , ਸੁਖਦੇਵ ਸਿੰਘ , ਬੀਰਇੰਦਰ ਸਿੰਘ ਨੂੰ ਮੀਤ ਪ੍ਰਧਾਨ ਤੇ ਗੁਰਜੰਟ ਸਿੰਘ, ਮਲਕੀਤ ਸਿੰਘ, ਅਜੈਬ ਸਿੰਘ , ਜਗਦੇਵ ਸਿੰਘ, ਰਾਜਵਿੰਦਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ, ਜਸਬੀਰ ਸਿੰਘ, ਰਘਵੀਰ ਸਿੰਘ , ਰਵਿੰਦਰ ਸਿੰਘ, ਧਰਮਿੰਦਰ ਸਿੰਘ, ਚਮਕੌਰ ਸਿੰਘ, ਗੁਰਸੇਵਕ ਸਿੰਘ ਚੁਣੇ ਗਏ।