ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧੀ ਸੋਚੀਂ ਪਾਏ: ਘੁੰਨਸ
ਸਾਬਕਾ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਕੇ ਵਿਰੋਧੀਆਂ ਦੇ ਭਰਮ ਦੂਰ ਕਰਨਗੇ। ਸ੍ਰੀ ਘੁੰਨਸ ਨੇ ਗੱਲਬਾਤ ਕਰਦਿਆਂ ਕਿਹਾ...
Advertisement
ਸਾਬਕਾ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਕੇ ਵਿਰੋਧੀਆਂ ਦੇ ਭਰਮ ਦੂਰ ਕਰਨਗੇ। ਸ੍ਰੀ ਘੁੰਨਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਸਾਥ ਅਤੇ ਲੋਕਾਂ ਨਾਲ ਕੀਤੇ ਵਾਅਦੇ ਅੱਜ ਵੀ ਜਨਤਾ ਦੇ ਮਨਾਂ ਵਿੱਚ ਦਰਜ ਹਨ। ਇਸ ਕਰ ਕੇ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ। ਇਸ ਦੌਰਾਨ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਤਰਲੋਚਨ ਬਾਂਸਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਹਿਤਾਂ ਦੀ ਸੁਰੱਖਿਆ ਲਈ ਹਮੇਸ਼ਾਂ ਪਹਿਰਾ ਦਿੰਦੀ ਹੈ। ਉਨ੍ਹਾਂ ਆਖਿਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀਆਂ ਦੇ ਭੁਲੇਖੇ ਦੂਰ ਕਰ ਕੇ ਅਕਾਲੀ ਦਲ ਆਪਣੀ ਸਰਕਾਰ ਬਣਾਵੇਗਾ। ਇਸ ਮੌਕੇ ਪ੍ਰਦੀਪ ਕੁਮਾਰ ਗੁਪਤਾ, ਬਾਬਾ ਸ਼ਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
Advertisement
×

