DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shiromani Akali Dal: ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਖ਼ਤਮ ਕਰਾਂਗੇ: ਹਰਸਿਮਰਤ

ਇੱਥੇ ਮਿਨੀ ਸਕੱਤਰੇਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਵਿੱਚੋਂ...

  • fb
  • twitter
  • whatsapp
  • whatsapp
featured-img featured-img
ਫ਼ਰੀਦਕੋਟ ਵਿੱਚ ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਹਰਮਿਸਰਤ ਕੌਰ ਬਾਦਲ।
Advertisement

ਇੱਥੇ ਮਿਨੀ ਸਕੱਤਰੇਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਵਿੱਚੋਂ ਨਸ਼ੇ ਖ਼ਤਮ ਕਰ ਦੇਣਗੇ। ਉਨ੍ਹਾਂ ‘ਆਪ’ ਸਰਕਾਰ ਨੂੰ ਫੇਲ੍ਹ ਐਲਾਨਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਾਲਿਆਂ ਦਾ ਗ਼ੁਲਾਮ ਬਣ ਕੇ ਪੰਜਾਬ ਵਿੱਚ ਕੰਮ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਪੰਜਾਬ ਵਿੱਚ ਬਿਨਾਂ ਅਧਿਕਾਰਾਂ ਤੋਂ ਆ ਕੇ ਪੰਜਾਬ ਦੇ ਲੋਕਾਂ ਦੇ ਪੈਸੇ ’ਤੇ ਐਸ਼ ਕਰ ਰਹੇ ਹਨ। ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਵਿੱਚ ਹਰ ਵਰਗ ਦੇ ਹਿੱਤਾਂ ਦਾ ਖ਼ਿਆਲ ਰੱਖਿਆ ਜਾਵੇਗਾ। ਰੈਲੀ ਨੂੰ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਗੁਰਿੰਦਰ ਕੌਰ ਭੋਲੂਵਾਲਾ ਨੇ ਵੀ ਸੰਬੋਧਨ ਕੀਤਾ। ਰੈਲੀ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਤੇ ਅਕਾਲੀ ਆਗੂਆਂ ਨੇ ਡੀ ਸੀ ਫ਼ਰੀਦਕੋਟ ਨੂੰ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਵੀ ਸੌਂਪਿਆ।

ਅੱਜ ਦੀ ਰੈਲੀ ਵਾਸਤੇ ਸ਼ਹਿਰ ਵਿੱਚ 400 ਤੋਂ ਵੱਧ ਬੋਰਡ ਲਾਏ ਗਏ ਸਨ। ਇਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਹਰਸਿਮਰਤ ਕੌਰ ਦੀ ਫੋਟੋ ਲਾਈ ਗਈ ਸੀ ਪਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਫੋਟੋ ਨਹੀਂ ਲਾਈ ਗਈ।

Advertisement

ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਇੱਥੇ ਫਿਰੋਜ਼ਪੁਰ ਰੋਡ ’ਤੇ ਸ਼੍ੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਯਾਤਰਾ-ਮਾਵਾਂ ਧੀਆਂ ਨੂੰ ਇਨਸਾਫ਼ ਦਿਵਾਓ’ ਮੁਹਿੰਮ ਤਹਿਤ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਰੈਲੀ ਦੌਰਾਨ ਸੰਬੋਧਨ ਕਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅੱਜ ਸਭ ਤੋਂ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸ਼੍ੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਭਖਦੇ ਮਸਲਿਆਂ ’ਤੇ ਆਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਔਰਤਾਂ ਨਾਲ ਵਾਅਦਾ ਕੀਤਾ ਕਿ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ’ਤੇ 1 ਲੱਖ ਰੁਪਏ ਸ਼ਗਨ ਸਕੀਮ, 3100 ਰੁਪਏ ਪੈਨਸ਼ਨ, ਲੋੜਵੰਦਾਂ ਨੂੰ ਘਰ ਅਤੇ ਨੰਨ੍ਹੀ ਛਾਂ ਸਕੀਮ ਹੇਠ ਪਿੰਡ-ਪਿੰਡ ਮੁਫ਼ਤ ਸਿਲਾਈ ਸੈਂਟਰ ਖੋਲ੍ਹੇ ਜਾਣਗੇ। ਇਸ ਮੌਕੇ ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ਰੈਲੀ ਵਿੱਚ ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਔਰਤਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ।

Advertisement

ਇਸ ਮੌਕੇ ਹਰਬੰਸ ਕੌਰ ਹੀਰੋ, ਵੀਰਪਾਲ ਕੌਰ ਹੀਰੋ, ਨਵਰੀਤ ਕੌਰ ਹੀਰੋ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

Advertisement
×