DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਇੰਦਰਾ ਗਾਂਧੀ ਤੋਂ 'ਭਾਰਤ ਰਤਨ' ਵਾਪਸ ਲੈਣ ਦੀ ਮੰਗ

ਪੰਜਾਬ ਦੇ ਰਾਜਪਾਲ ਦੇ ਨਾਂ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ, ਦਿੱਲੀ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ 'ਤੇ ਰੱਖਿਆ ਜਾਵੇ : ਭਾਈ ਲੌਂਗੋਵਾਲ

  • fb
  • twitter
  • whatsapp
  • whatsapp
featured-img featured-img
ਫੋਟੋ ਕੈਪਸਨ - ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਵਿੱਢੀ ਗਈ ਸੂਬਾ ਪੱਧਰੀ ਮੁਹਿੰਮ ਤਹਿਤ ਅੱਜ ਬਰਨਾਲਾ ਵਿਖੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਐੱਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਅਹਿਮ ਮੰਗ ਪੱਤਰ ਸੌਂਪਿਆ ਗਿਆ। ਇਸ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸੰਬੰਧਿਤ ਕਈ ਗੰਭੀਰ ਧਾਰਮਿਕ, ਸਿਆਸੀ ਅਤੇ ਕਿਸਾਨੀ ਮੁੱਦੇ ਚੁੱਕੇ ਗਏ।

ਡੀਸੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਇਆ ਹਮਲਾ ਸਿੱਖ ਕੌਮ ਲਈ ਤੀਜਾ ਘੱਲੂਘਾਰਾ ਸੀ, ਜਿਸ ਦੇ ਜ਼ਖ਼ਮ ਅੱਜ ਵੀ ਅੱਲੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਹਮਲੇ ਲਈ ਮੁੱਖ ਤੌਰ 'ਤੇ ਜ਼ਿੰਮੇਵਾਰ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ 'ਭਾਰਤ ਰਤਨ' ਸਨਮਾਨ ਤੁਰੰਤ ਵਾਪਸ ਲਿਆ ਜਾਵੇ ਅਤੇ ਦਿੱਲੀ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਨਾਂ ਬਦਲ ਕੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ 'ਤੇ ਰੱਖਿਆ ਜਾਵੇ।

Advertisement

ਬੇਅਦਬੀ ਕਾਨੂੰਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਸੋਧ ਬਿਲ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ। ਉਨ੍ਹਾਂ ਸਮੂਹ ਪੰਥਕ ਧਿਰਾਂ ਨੂੰ ਇੱਕ ਮੰਚ 'ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਹਮੇਸ਼ਾ ਪੰਥਕ ਏਕਤਾ ਦੀ ਗੱਲ ਕੀਤੀ ਗਈ ਹੈ ਅਤੇ ਸਾਡੇ ਦਰਵਾਜ਼ੇ ਅੱਜ ਵੀ ਸਾਰਿਆਂ ਲਈ ਖੁੱਲ੍ਹੇ ਹਨ।

Advertisement

ਇਸ ਮੰਗ ਪੱਤਰ ਰਾਹੀਂ 35-40 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ, ਕਿਸਾਨਾਂ ਲਈ ਐਮ ਐਸ ਪੀ ਦੀ ਕਾਨੂੰਨੀ ਗਾਰੰਟੀ ਅਤੇ ਰਾਜੀਵ-ਲੌਂਗੋਵਾਲ ਸਮਝੌਤੇ ਤਹਿਤ ਚੰਡੀਗੜ੍ਹ ਸਮੇਤ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਸੌਂਪਣ ਦੀ ਮੰਗ ਵੀ ਕੀਤੀ ਗਈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਇਹ ਮੰਗ ਪੱਤਰ ਦਿੱਤੇ ਗਏ ਹਨ ਅਤੇ ਜਲਦ ਹੀ ਪਾਰਟੀ ਦੀ ਹਾਈਕਮਾਂਡ ਵੱਲੋਂ ਇਸ ਸਬੰਧੀ ਰਾਜਪਾਲ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ। ਇਸ ਮੌਕੇ ਸੀਨਿਅਰ ਅਕਾਲੀ ਆਗੂ ਬਿੰਦਰ ਸਿੰਘ ਉਗੋਕੇ, ਸਰਪੰਚ ਰਾਜਾ ਬੀਹਲਾ ਵੀ ਹਾਜ਼ਰ ਸਨ।

Advertisement
×