ਖਹਿਰਾ ਨੂੰ ਝਟਕਾ, ਸਿਆਸੀ ਸਲਾਹਕਾਰ ਦਵਿੰਦਰ ਬੀਹਲਾ ਅਕਾਲੀ ਦਲ ’ਚ ਸ਼ਾਮਲ

ਖਹਿਰਾ ਨੂੰ ਝਟਕਾ, ਸਿਆਸੀ ਸਲਾਹਕਾਰ ਦਵਿੰਦਰ ਬੀਹਲਾ ਅਕਾਲੀ ਦਲ ’ਚ ਸ਼ਾਮਲ

ਲਖਵੀਰ ਸਿੰਘ ਚੀਮਾ
ਟੱਲੇਵਾਲ, 6 ਜੁਲਾਈ

ਆਮ ਆਦਮੀ ਪਾਰਟੀ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਲੱਗਿਆ ਹੈ। ਬਰਨਾਲਾ ਜ਼ਿਲ੍ਹੇ 'ਚ ਆਪ ਨੂੰ ਤਿੰਨੇ ਵਿਧਾਨ ਸਭਾ ਸੀਟਾਂ ਜਿਤਾਉਣ ਵਾਲੇ ਅਤੇ ਮੌਜੂਦਾ ਸਮੇਂ 'ਚ ਸੁਖਪਾਲ ਸਿੰਘ ਖਹਿਰਾ ਦੇ ਸਿਆਸੀ ਸਲਾਹਕਾਰ ਐਨ.ਆਰ.ਆਈ ਦਵਿੰਦਰ ਸਿੰਘ ਬੀਹਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਅੱਜ ਪਿੰਡ ਬੀਹਲਾ ਵਿਖੇ ਦਵਿੰਦਰ ਸਿੰਘ ਦੇ ਘਰ ਰੱਖੇ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ ਨੇ ਬੀਹਲਾ ਨੂੰ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ, ਮਨਪ੍ਰੀਤ ਸਿੰਘ ਇਆਲੀ, ਬਲਵੀਰ ਸਿੰਘ ਘੁੰਨਸ ਅਤੇ ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਹਾਜ਼ਰ ਸੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All