ਟ੍ਰਿਬਿਊਨ ਨਿਊਜ਼ ਸਰਵਿਸ
ਕੋਟਕਪੂਰਾ, 29 ਅਕਤੂਬਰ
ਇੱਥੇ ਸਿੱਖਾਂਵਾਲਾ ਰੋਡ ’ਤੇ ਸਥਿਤ ਆਦਰਸ਼ ਨਗਰ ਵਿੱਚ ਲੰਘੀ ਸ਼ਾਮ ਘਰ ਵਿੱਚ ਚੱਲ ਰਹੀ ਸਰਕਾਰੀ ਮੁਲਾਜ਼ਮ ਦੀ ਵਿਦਾਇਗੀ ਪਾਰਟੀ ਵਿੱਚ ਸ਼ਾਮਲ ਇੱਕ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿੱਚ ਭਰਤੀ ਕਰਵਾਇਆ ਗਿਆ।
ਸਿਟੀ ਪੁਲੀਸ ਨੇ ਇਸ ਸਬੰਧੀ ਸੁਰਿੰਦਰਪਾਲ ਸਿੰਘ ਉਰਫ ਬੇਦੀ ਵਾਸੀ ਸ੍ਰੀ ਮੁਕਤਸਰ ਰੋਡ ਕੋਟਕਪੂਰਾ ਖ਼ਿਲਾਫ਼ ਭਾਰਤੀ ਦੰਡ ਵਿਧਾਨ ਦੀ ਧਾਰਾ 308, 336 ਅਤੇ ਅਸਲਾ ਐਕਟ ਦੀ ਧਾਰਾ 25,27,54, 59 ਤਹਿਤ ਕੇ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੈ।