ਦੁਕਾਨਦਾਰਾਂ ਦੀ ਲੜਾਈ ਦਾ ਮਾਮਲਾ: ਮ੍ਰਿਤਕ ਦੇ ਵਾਰਸਾਂ ਵੱਲੋਂ ਥਾਣੇ ਅੱਗੇ ਧਰਨਾ

ਦੁਕਾਨਦਾਰਾਂ ਦੀ ਲੜਾਈ ਦਾ ਮਾਮਲਾ: ਮ੍ਰਿਤਕ ਦੇ ਵਾਰਸਾਂ ਵੱਲੋਂ ਥਾਣੇ ਅੱਗੇ ਧਰਨਾ

ਮੋਗਾ ਥਾਣਾ ਸਿਟੀ ਅੱਗੇ ਧਰਨਾ ਦਿੰਦੇ ਹੋਏ ਮ੍ਰਿਤਕ ਨੌਕਰ ਦੇ ਵਾਰਸ ਤੇ ਹੋਰ।

ਨਿੱਜੀ ਪੱਤਰ ਪ੍ਰੇਰਕ
ਮੋਗਾ, 1 ਦਸੰਬਰ

ਇਥੇ ਸ਼ਹਿਰ ਅੰਦਰ ਲੁਧਿਆਣਾ ਕੌਮੀ ਮਾਰਗ ਉੱਤੇ ਟਾਇਰਾਂ ਦਾ ਕਾਰੋਬਾਰ ਕਰਦੇ ਗੁਆਂਢੀ ਦੁਕਾਨਦਾਰਾਂ ਦੀ ਲੜਾਈ ’ਚ ਨੌਕਰ ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਮ੍ਰਿਤਕ ਦੇ ਵਾਰਸਾਂ ਨੇ ਦੁਕਾਨ ਮਾਲਕ ਸਾਬਕਾ ਕੌਂਸਲਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣਾ ਸਿਟੀ ਅੱਗੇ ਧਰਨਾ ਦਿੱਤਾ ਜੋ ਖ਼ਬਰ ਲਿਖੇ ਜਾਣ ਤੱਕ ਜਾਰੀ ਹੈ।

ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਚੰਨਣ ਸਿੰਘ ਨੇ ਉਨ੍ਹਾਂ ਧਰਨਕਾਰੀਆਂ ਨੂੰ ਜਾਂਚ ਦੌਰਾਨ ਇਨਸਾਫ਼ ਦਾ ਭਰੋਸਾ ਦਿੰਦੇ ਦੱਸਿਆ ਕਿ ਇਸ ਮਾਮਲੇ ਵਿੱਚ ਨਿਊ ਕਿਸਾਨ ਟਾਇਰ ਮਾਲਕ ਸਾਬਕਾ ਕੌਂਸਲਰ ਕੁਲਦੀਪ ਸਿੰਘ ਆਹਲੂਵਾਲੀਆ ਦੇ ਬਿਆਨ ਉੱਤੇ ਵਿਜੇ ਗੋਇਲ, ਉਸ ਦੇ ਲੜਕੇ ਮੇਅੰਕ ਗੋਇਲ ਗਲੀ ਨੰਬਰ 9 ਨਿਊ ਟਾਊਨ ਮੋਗਾ, ਕਰਮ ਸਿੰਘ ਪਿੰਡ ਸਲੀਣਾ, ਵਿਸ਼ਾਲ, ਗੌਰੀ ਤੇ 20/25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ। ਇਥੇ ਥਾਣਾ ਸਿਟੀ ਅੱਗੇ ਮ੍ਰਿਤਕ ਨੌਕਰ ਕੁਲਜੀਤ ਸਿੰਘ ਪਿੰਡ ਤਤਾਰੀਏਵਾਲਾ ਦੇ ਪਰਿਵਾਰ ਲਈ ਇਨਸਾਫ਼ ਲੈਣ ਲਈ ਧਰਨਾ ਦੇਣ ਪੁੱਜੇ ਪਿੰਡ ਤਤਾਰੀਏਵਾਲਾ ਦੇ ਪੰਚ ਜਸਪਾਲ ਸਿੰਘ, ਮੁਖਤਿਆਰ ਸਿੰਘ, ਬਚਿੰਤ ਸਿੰਘ ਤੇ ਹੋਰਾਂ ਨੇ ਕਿਹਾ ਕਿ ਕੁਲਜੀਤ ਸਿੰਘ ਦੀ ਹੱਤਿਆ ਦਿਨ ਵੇਲੇ ਹੋ ਗਈ ਸੀ ਪਰ ਦੁਕਾਨ ਮਾਲਕ ਸਾਬਕਾ ਕੌਂਸਲਰ ਕੁਲਦੀਪ ਸਿੰਘ ਨੇ ਪਰਿਵਾਰ ਨੂੰ ਸ਼ਾਮ ਵੇਲੇ ਜਾਣਕਾਰੀ ਦਿੱਤੀ। ਉਹ ਇਨਸਾਫ਼ ਦੀ ਮੰਗ ਕਰ ਰਹੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All