ਹਸਪਤਾਲ ’ਚ ਸਟਾਫ ਦੀ ਘਾਟ ਜਲਦ ਪੂਰੀ ਹੋਵੇਗੀ: ਸਿਵਲ ਸਰਜਨ
ਬਠਿੰਡਾ ਦੇ ਸਿਵਲ ਸਰਜਨ ਡਾ. ਤਪਿੰਦਰ ਜੋਤ ਨੇ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਸਿਵਲ ਸਰਜਨ ਨੇ ਕਿਹਾ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਨੂੰ...
Advertisement
ਬਠਿੰਡਾ ਦੇ ਸਿਵਲ ਸਰਜਨ ਡਾ. ਤਪਿੰਦਰ ਜੋਤ ਨੇ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਸਿਵਲ ਸਰਜਨ ਨੇ ਕਿਹਾ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਇਲਾਜ ਦੌਰਾਨ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਡੇਂਗੂ ਬੁਖਾਰ ਅਤੇ ਲਾਰਵੇ ਦੇ ਸਰਵੇ ਲਈ ਸਿਹਤ ਮੁਲਾਜ਼ਮਾਂ ਦੀ ਟੀਮ ਨੂੰ ਹਸਪਤਾਲ ਤੋਂ ਰਵਾਨਾ ਕੀਤਾ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਲਕਾ ਗਰਗ, ਡਾ ਰਮਨਦੀਪ ਕੌਰ, ਡਾ. ਅਮੋਲਦੀਪ ਭੱਟੀ, ਰਾਜਵਿੰਦਰ ਰੰਗੀਲਾ ਅਤੇ ਹੋਰ ਹਾਜ਼ਰ ਸਨ।
Advertisement
Advertisement