ਭੂ ਦਿਆਲ
ਸਿਰਸਾ, 2 ਸਤੰਬਰ
ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ, ਸਰਕਾਰੀ ਸਕੂਲਾਂ ਨੂੰ ਬੰਦ ਕਰਨ ਤੇ ਦੂਜੇ ਸਕੂਲਾਂ ਵਿੱਚ ਰਲੇਵਾਂ ਕੀਤੇ ਜਾਣ ਕਾਰਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਿੱਚ ਭਾਰੀ ਰੋਹ ਪੈਦਾ ਹੋ ਗਿਆ ਹੈ। ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਜਿਥੇ ਸਕੂਲਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਹੁਣ ਨੌਜਵਾਨ ਭਾਰਤ ਸਭਾ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ 9 ਸਤੰਬਰ ਨੂੰ ਤਿੰਨ ਘੰਟਿਆਂ ਲਈ ਜ਼ਿਲ੍ਹੇ ਦੀਆਂ ਸਾਰੀਆਂ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ।