ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਰੁਕਨੇ ਵਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੁਆਂਢੀਆਂ ਵੱਲੋਂ ਇਕ ਘਰ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ ’ਚ ਗੋਲੀ ਦੇ ਛੱਰੇ ਲੱਗਣ ਕਾਰਨ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਗੰਭੀਰ ਹਾਲਤ ਵਿੱਚ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਚ ਦਾਖਲ ਹੈ। ਪੁਲੀਸ ਨੇ ਇਸ ਸਬੰਧੀ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਨਮਦੀਪ ਸਿੰਘ ਵਾਸੀ ਪਿੰਡ ਰੁਕਨੇ ਵਾਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ 26 ਅਗਸਤ ਨੂੰ ਵਿਰੋਧੀ ਧਿਰ ਦੇ ਵਿਅਕਤੀ ਸੁਰਜੀਤ ਸਿੰਘ ਉਰਫ਼ ਬਾਬਾ, ਵਿਸ਼ਾਲਦੀਪ ਸਿੰਘ ਵਾਸੀਆਨ ਰੁਕਨੇ ਵਾਲਾ, ਜਸਪਾਲ ਸਿੰਘ ਉਰਫ਼ ਧਰਮਾ ਵਾਸੀ ਵਾਰਡ ਨੰਬਰ 13, ਭਿੱਖੀਵਿੰਡ, ਜ਼ਿਲ੍ਹਾ ਤਰਨ ਤਾਰਨ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਦੇ ਨਾਲ ਲੱਗਦੇ ਘਰ ਦੀ ਛੱਤ ’ਤੇ ਚੜ੍ਹ ਗਏ। ਹਮਲਾਵਰ ਵਿਸ਼ਾਲਦੀਪ ਸਿੰਘ ਨੇ ਬੰਦੂਕ ਨਾਲ ਪਰਮਜੀਤ ਸਿੰਘ ’ਤੇ ਸਿੱਧਾ ਫਾਇਰ ਕਰ ਦਿੱਤਾ ਤੇ ਗੋਲੀ ਦੇ ਛੱਰੇ ਲੱਗਣ ਕਾਰਨ ਪਰਮਜੀਤ ਸਿੰਘ ਦੀ ਸੱਜੀ ਅੱਖ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਮੂੰਹ ’ਤੇ ਗੰਭੀਰ ਸੱਟਾਂ ਆਈਆਂ। ਸਨਮਦੀਪ ਸਿੰਘ ਅਨੁਸਾਰ ਬਾਕੀ ਹਮਲਾਵਰਾਂ ਨੇ ਵੀ ਫਾਇਰਿੰਗ ਕੀਤੀ ਅਤੇ ਫਰਾਰ ਹੋ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜ਼ਖਮੀ ਪਰਮਜੀਤ ਸਿੰਘ ਨੂੰ ਆਰਿਫ ਕੇ ਹਸਪਤਾਲ ਲਿਜਾਇਆ ਗਿਆ ਜਿਥੋਂ ਤੋਂ ਡਾਕਟਰਾਂ ਨੇ ਨਾਜ਼ੁਕ ਹਾਲਤ ਕਾਰਨ ਉਸ ਨੂੰ ਡੀ ਐੱਮ ਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ। ਜਾਂਚ ਅਧਿਕਾਰੀ ਏ ਐੱਸ ਆਈ ਜਗਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

