ਨੌਜਵਾਨ ’ਤੇ ਗੋਲੀਆਂ ਚਲਾਈਆਂ, ਜ਼ਖ਼ਮੀ
ਇਥੇ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਨੌਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਥੇ ਪਿਛਲੇ 24 ਘੰਟਿਆਂ ਵਿੱਚ ਗੋਲੀਬਾਰੀ ਦੀ ਇਹ ਦੂਜੀ ਘਟਨਾ ਵਾਪਰੀ ਹੈ। ਜ਼ਖ਼ਮੀ ਦੀ ਪਛਾਣ ਕਪਿਲ ਵਜੋਂ ਹੋਈ ਹੈ। ਉਸ ਨੇ ਹਸਪਤਾਲ ਵਿੱਚ...
Advertisement
ਇਥੇ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਨੌਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਥੇ ਪਿਛਲੇ 24 ਘੰਟਿਆਂ ਵਿੱਚ ਗੋਲੀਬਾਰੀ ਦੀ ਇਹ ਦੂਜੀ ਘਟਨਾ ਵਾਪਰੀ ਹੈ। ਜ਼ਖ਼ਮੀ ਦੀ ਪਛਾਣ ਕਪਿਲ ਵਜੋਂ ਹੋਈ ਹੈ। ਉਸ ਨੇ ਹਸਪਤਾਲ ਵਿੱਚ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਅੱਜ ਸਵੇਰੇ ਮੋਟਰਸਾਈਕਲ ਦੀ ਸਰਵਿਸ ਕਰਵਾਉਣ ਲਈ ਘਰੋਂ ਨਿਕਲਿਆ ਹੀ ਸੀ ਕਿ ਬਗਦਾਦੀ ਗੇਟ ਨੇੜੇ ਦੋ ਐਕਟਿਵਾ ਸਵਾਰ ਵਿਅਕਤੀਆਂ ਨੇ ਉਸ ਦਾ ਪਿੱਛਾ ਕਰਦੇ ਹੋਏ ਉਸ ਦਾ ਮੋਟਰਸਾਈਕਲ ਰੋਕ ਕੇ ਝਗੜਾ ਸ਼ੁਰੂ ਕਰ ਦਿੱਤਾ। ਉਸ ਨੇ ਆਖਿਆ ਕਿ ਇਸ ਝਗੜੇ ਦੌਰਾਨ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇੱਕ ਗੋਲੀ ਉਸ ਦੇ ਪੱਟ ’ਚ ਲੱਗੀ।
Advertisement
Advertisement
×

