ਸਿੱਧੂ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਬਣੇ
ਭਗਤਾ ਭਾਈ: ਐਡਵੋਕੇਟ ਸਿਮਰਪ੍ਰੀਤ ਸਿੰਘ ਸਿੱਧੂ ਫੂਲਕਾ (ਦਿਆਲਪੁਰਾ ਮਿਰਜ਼ਾ) ਯੂਥ ਕਾਂਗਰਸ ਹਲਕਾ ਰਾਮਪੁਰਾ ਫੁਲ ਦੇ ਪ੍ਰਧਾਨ ਚੁਣੇ ਗਏ ਹਨ। ਉਹ ਅਪਣੇ ਵਿਰੋਧੀ ਤੋਂ 445 ਵੋਟਾਂ ਵੱਧ ਲੈ ਕੇ ਜੇਤੂ ਰਹੇ ਹਨ। ਇਸੇ ਦੌਰਾਨ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਸਿਮਰਪ੍ਰੀਤ ਸਿੰਘ ਸਿੱਧੂ,...
Advertisement
ਭਗਤਾ ਭਾਈ: ਐਡਵੋਕੇਟ ਸਿਮਰਪ੍ਰੀਤ ਸਿੰਘ ਸਿੱਧੂ ਫੂਲਕਾ (ਦਿਆਲਪੁਰਾ ਮਿਰਜ਼ਾ) ਯੂਥ ਕਾਂਗਰਸ ਹਲਕਾ ਰਾਮਪੁਰਾ ਫੁਲ ਦੇ ਪ੍ਰਧਾਨ ਚੁਣੇ ਗਏ ਹਨ। ਉਹ ਅਪਣੇ ਵਿਰੋਧੀ ਤੋਂ 445 ਵੋਟਾਂ ਵੱਧ ਲੈ ਕੇ ਜੇਤੂ ਰਹੇ ਹਨ। ਇਸੇ ਦੌਰਾਨ ਨਵੇਂ ਚੁਣੇ ਪ੍ਰਧਾਨ ਐਡਵੋਕੇਟ ਸਿਮਰਪ੍ਰੀਤ ਸਿੰਘ ਸਿੱਧੂ, ਯੂਥ ਕਾਂਗਰਸ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ, ਤੀਰਥ ਸਿੰਘ ਦਿਆਲਪੁਰਾ, ਗੁਰਦੀਪ ਸਿੰਘ ਕੋਠਾ ਗੁਰੂ ਤੇ ਸਰਪੰਚ ਇੰਦਰਜੀਤ ਸਿੰਘ ਭੋਡੀਪੁਰਾ ਨੇ ਇਨ੍ਹਾਂ ਚੋਣਾਂ ਵਿਚ ਸਾਥ ਦੇਣ ਵਾਲੇ ਹਲਕੇ ਦੇ ਯੂਥ ਕਾਂਗਰਸੀ ਵੋਟਰਾਂ ਦਾ ਧੰਨਵਾਦ ਕੀਤਾ ਹੈ। ਐਡਵੋਕੇਟ ਸਿਮਰਪ੍ਰੀਤ ਸਿੱਧੂ ਨੇ ਕਿਹਾ ਕਿ ਉਹ ਹਲਕਾ ਰਾਮਪੁਰਾ ਫੂਲ ਵਿਚ ਯੂਥ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨਗੇ। -ਪੱਤਰ ਪ੍ਰੇਰਕ
Advertisement
Advertisement