DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sidhu Moose Wala father: ਬਲਕੌਰ ਸਿੱਧੂ ਨੇ ਕਾਂਗਰਸ ਵੱਲੋਂ ਚੋਣ ਸਰਗਰਮੀ ਸ਼ੁਰੂ ਕੀਤੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਵੱਲੋਂ ਚੋਣ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ। ਭਾਵੇਂ ਕਾਂਗਰਸ ਵੱਲੋਂ ਪੰਜਾਬ ਵਿੱਚ ਕਿਸੇ ਵੀ ਆਗੂ ਨੂੰ ਟਿਕਟ ਦੇਣ ਸਬੰਧੀ ਕੋਈ ਐਲਾਨ ਨਹੀਂ...

  • fb
  • twitter
  • whatsapp
  • whatsapp
featured-img featured-img
ਮਾਨਸਾ ਵਿਖੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਬਲਕੌਰ ਸਿੰਘ ਸਿੱਧੂ। -ਫੋਟੋ: ਸੁਰੇਸ਼
Advertisement

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਵੱਲੋਂ ਚੋਣ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ। ਭਾਵੇਂ ਕਾਂਗਰਸ ਵੱਲੋਂ ਪੰਜਾਬ ਵਿੱਚ ਕਿਸੇ ਵੀ ਆਗੂ ਨੂੰ ਟਿਕਟ ਦੇਣ ਸਬੰਧੀ ਕੋਈ ਐਲਾਨ ਨਹੀਂ ਹੈ ਪਰ ਬਲਕੌਰ ਸਿੰਘ ਵੱਲੋਂ ਆਪਣੇ-ਆਪ ਨੂੰ ਸੰਭਾਵੀ ਉਮੀਦਵਾਰ ਮੰਨਦਿਆਂ ਜ਼ੋਰਦਾਰ ਵਰਕਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਮੀਟਿੰਗ ਵਿੱਚ ਭਾਵੇਂ ਕਾਂਗਰਸ ਦੇ ਸੀਨੀਅਰ ਨੇਤਾ ਹਾਜ਼ਰ ਹੁੰਦੇ ਹਨ ਪਰ ਜਿਹੜੇ ਪਾਰਟੀ ਆਗੂ ਮਾਨਸਾ ਤੋਂ ਪਾਰਟੀ ਦੀ ਟਿਕਟ ਦੇ ਚਾਹਵਾਨ ਹਨ, ਉਨ੍ਹਾਂ ਨੇ ਅਜਿਹੀਆਂ ਮੀਟਿੰਗਾਂ ਤੋਂ ਫਿਲਹਾਲ ਦੂਰੀ ਬਣਾਕੇ ਰੱਖੀ ਹੋਈ ਹੈ।

2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜੀ ਸੀ, ਪਰ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਤੋਂ ਪੰਜਾਬ ਦੇ ਸਭ ਤੋਂ ਵੱਡੇ ਫ਼ਰਕ ਨਾਲ ਚੋਣ ਹਾਰ ਗਏ ਸਨ।

Advertisement

ਬਲਕੌਰ ਸਿੰਘ ਸਿੱਧੂ ਨੇ ਵਰਕਰ ਮੀਟਿੰਗਾਂ ਦੌਰਾਨ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਪੁੱਤ ਦੇ ਸੁਪਨੇ ਨੂੰ ਸਕਾਰ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਹਲਕੇ ਦੇ ਭੀਖੀ ਅਤੇ ਜੋਗਾ ਖੇਤਰਾਂ ਦੀ ਮੀਟਿੰਗ ਕਰਨਗੇ ਅਤੇ ਬਾਅਦ ਵਿੱਚ ਵਾਰਡਾਂ ਵਿੱਚ ਅਜਿਹੀਆਂ ਮੀਟਿੰਗਾਂ ਰੱਖੀਆਂ ਜਾਣਗੀਆਂ। ਉਨ੍ਹਾਂ ਵਰਕਰਾਂ ਨੂੰ ਸੱਦਾ ਕਿ ਉਹ ਜਿੱਥੇ ਵੀ ਉਨ੍ਹਾਂ ਨੂੰ ਬੁਲਾਉਣਗੇ, ਉਥੇ ਜਾਣਗੇ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੇ ਆਉਣ ਤੋਂ ਕਾਂਗਰਸ ਪਾਰਟੀ ਵਿੱਚ ਨਵਾਂ ਕਰੰਟ ਆਇਆ ਹੈ। ਇਸ ਮੌਕੇ ਚਮਕੌਰ ਸਿੰਘ ਸਿੱਧੂ,ਹਰਵਿੰਦਰ ਭਾਰਦਵਾਜ, ਬੀਰਇੰਦਰ ਧਾਲੀਵਾਲ, ਸੁਰੇਸ਼ ਨੰਦਗੜ੍ਹੀਆਂ, ਬਲਵਿੰਦਰ ਨਾਰੰਗ, ਡਾ. ਮਨਜੀਤ ਰਾਣਾ, ਸਿਮਰਜੀਤ ਸਿੰਘ ਮਾਨਸ਼ਾਹੀਆ, ਅਮਨ ਢੈਪਈ ਸਮੇਤ ਹੋਰ ਪ੍ਰਮੁੱਖ ਆਗੂ ਮੌਜੂਦ ਸਨ।

Advertisement

Advertisement
×