ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮਾਨਸਾ ਵਿਧਾਨ ਸਭਾ ਚੋਣ ਲੜਨ ਦਾ ਐਲਾਨ

ਮਾਨਸਾ, 27 ਮਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ 2027 ਵਿਧਾਨ ਸਭਾ ਚੋਣ ਦੌਰਾਨ ਮਾਨਸਾ ਵਿਧਾਨ ਸਭਾ ਤੋਂ ਚੋਣ ਲੜਨਗੇ। ਉਨ੍ਹਾਂ ਇਹ ਐਲਾਨ ਮਾਨਸਾ ਵਿਚ ਕਾਂਗਰਸ ਵਲੋਂ ਕੀਤੀ ਗਈ ‘ਸੰਵਿਧਾਨ ਬਚਾਓ’ ਰੈਲੀ ਦੌਰਾਨ ਪੱਤਰਕਾਰਾਂ...
Advertisement

ਮਾਨਸਾ, 27 ਮਈ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ 2027 ਵਿਧਾਨ ਸਭਾ ਚੋਣ ਦੌਰਾਨ ਮਾਨਸਾ ਵਿਧਾਨ ਸਭਾ ਤੋਂ ਚੋਣ ਲੜਨਗੇ। ਉਨ੍ਹਾਂ ਇਹ ਐਲਾਨ ਮਾਨਸਾ ਵਿਚ ਕਾਂਗਰਸ ਵਲੋਂ ਕੀਤੀ ਗਈ ‘ਸੰਵਿਧਾਨ ਬਚਾਓ’ ਰੈਲੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਤਿੰਨ ਸਾਲ ਦਾ ਸਮਾਂ ਲੰਘਣ ਦੇ ਬਾਵਜੂਦ ਪੁੱਤਰ ਦੇ ਕਤਲ ਦਾ ਅੱਜ ਤੱਕ ਇਨਸਾਫ਼ ਨਹੀਂ ਮਿਲਿਆ, ਇਸ ਕਰ ਕੇ ਉਹ 2027 ਦੀ ਵਿਧਾਨ ਸਭਾ ਚੋਣ ਵਿਚ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ ਅਤੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਵਿਧਾਨ ਸਭਾ ’ਚ ਆਵਾਜ਼ ਉਠਾਉਣਗੇ ਅਤੇ ਆਪਣੇ ਹਲਕੇ ਲਈ ਵੀ ਕੰਮ ਕਰਦੇ ਰਹਿਣਗੇ।

Advertisement

Advertisement
Show comments