ਜੋਗਿੰਦਰ ਸਿੰਘ ਮਾਨ
ਮਾਨਸਾ, 25 ਜੂਨ
ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਮਾਨਸਾ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮਨਮੋਹਨ ਸਿੰਘ ਮੋਹਣਾ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਨੂੰ 8 ਜੁਲਾਈ ਤੱਕ ਜੁਡੀਸ਼ਲ ਰਿਮਾਂਡ ਉਪਰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।