ਪੱਤਰ ਪ੍ਰੇਰਕ
ਮਾਨਸਾ, 23 ਅਪਰੈਲ
ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਮਾਨਸਾ ਵੱਲੋਂ ਐਕਸੀਅਨ ਸੀਵਰੇਜ ਬੋਰਡ ਦੇ ਦਫਤਰ ਵਿੱਚ ਵਰਕਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਜਨਕ ਸਿੰਘ ਫਤਿਹਪੁਰ ਨੇ ਕਿਹਾ ਕਿ ਸੀਵਰੇਜ ਬੋਰਡ ਅਧੀਨ ਕੰਮ ਕਰਦੇ ਵਰਕਰਾਂ ਨੂੰ ਤਨਖਾਹਾਂ ਸਮੇਂ-ਸਿਰ ਨਹੀਂ ਦਿੱਤੀਆਂ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਪੱਕੇ ਤੌਰ ’ਤੇ ਦਫ਼ਤਰ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਅਮਰ ਸਿੰਘ, ਸੱਤਪਾਲ ਸਿੰਘ, ਸੁਭਾਸ਼ ਕੁਮਾਰ, ਬੇਅੰਤ ਸਿੰਘ, ਬਲਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।