ਮਹਿਮਾ ਪਿੰਡ ’ਚ ਖੇਡ ਮੰਤਰੀ ਦੇ ਪੁੱਤਰ ਦਾ ਘਿਰਾਉ

ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਨਾਰੇਬਾਜ਼ੀ

ਮਹਿਮਾ ਪਿੰਡ ’ਚ ਖੇਡ ਮੰਤਰੀ ਦੇ ਪੁੱਤਰ ਦਾ ਘਿਰਾਉ

ਸੰਜੀਵ ਹਾਂਡਾ
ਫ਼ਿਰੋਜ਼ਪੁਰ, 2 ਜੁਲਾਈ

ਮਹਿਮਾ ਪਿੰਡ ’ਚ ਅੱਜ ਕ੍ਰਾਂਤੀਕਾਰੀ ਕਿਸਾਨੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਵੱਲੋਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੁੱਤਰ ਤੇ ਕਾਂਗਰਸੀ ਆਗੂ ਹੀਰਾ ਸੋਢੀ ਦਾ ਘਿਰਾਉ ਕੀਤਾ ਗਿਆ। ਕਿਸਾਨ ਆਗੂਆਂ ਨੇ ਹੀਰਾ ਸੋਢੀ ਦੀ ਗੱਡੀ ਘੇਰ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੁਝ ਦੇਰ ਤੱਕ ਮਾਹੌਲ ਤਣਾਅਪੂਰਨ ਬਣਿਆ ਰਿਹਾ। ਹੀਰਾ ਸੋਢੀ ਦੇ ਗੰਨਮੈਨਾਂ ਨੇ ਅੱਗੇ ਆ ਕੇ ਪ੍ਰਦਰਸ਼ਨਕਾਰੀਆਂ ਨੂੰ ਪਾਸੇ ਕਰਨ ਦਾ ਯਤਨ ਕੀਤਾ। ਕਿਸਾਨ ਆਗੂਆਂ ਨੇ ਇਸ ਘਟਨਾ ਦਾ ਫ਼ੇਸਬੁੱਕ ’ਤੇ ਸਿੱਧਾ ਪ੍ਰਸਾਰਣ ਕੀਤਾ ਤੇ ਬਾਅਦ ਵਿਚ ਇਸਦੀ ਵੀਡੀਉ ਸੋਸ਼ਲ ਮੀਡੀਆ ’ਤੇ ਪਾ ਦਿੱਤੀ।

ਕਿਸਾਨ ਯੂਨੀਅਨ ਦੇ ਆਗੂ ਪਿਛਲੇ ਕੁਝ ਦਿਨਾਂ ਤੋਂ ਇੱਕ ਮਾਮਲੇ ਨੂੰ ਲੈ ਕੇ ਲਗਾਤਾਰ ਖੇਡ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਮਾਮਲਾ ਬਾਜੇ ਕੇ ਪਿੰਡ ਵਿਚ ਇੱਕ ਵਿਅਕਤੀ ਦੀ ਕਥਿਤ ਕੁੱਟਮਾਰ ਕਰ ਕੇ ਉਸਦੀ ਦੁਕਾਨ ’ਤੇ ਕਬਜ਼ਾ ਕਰਨ ਦਾ ਹੈ। ਕਿਸਾਨ ਆਗੂ ਗੁਰਮੀਤ ਮਹਿਮਾ ਨੇ ਦੱਸਿਆ ਕਿ ਬਾਜੇ ਕੇ ਪਿੰਡ ਵਿਚ ਕਾਂਗਰਸੀ ਆਗੂ ਕਸ਼ਮੀਰ ਲਾਲ ਨੇ ਕੁਝ ਚਿਰ ਪਹਿਲਾਂ ਹਾਕਮ ਚੰਦ ਦੇ ਬੇਟੇ ਪੁਰਸ਼ੋਤਮ ਕੁਮਾਰ ਦੀ ਕੁੱਟਮਾਰ ਕਰ ਕੇ ਉਸਨੂੰ ਗੋਲੀ ਮਾਰ ਕੇ ਜ਼ਖ਼ਮੀਂ ਕਰ ਦਿੱਤਾ ਸੀ। ਕਸ਼ਮੀਰ ਲਾਲ ਨੇ ਹਾਕਮ ਚੰਦ ਦੀ ਪੰਜ ਮਰਲੇ ’ਚ ਬਣੀ ਦੁਕਾਨ ਨੂੰ ਢਾਹ ਕੇ ਉਸਤੇ ਕਬਜ਼ਾ ਕਰ ਲਿਆ ਹੈ। ਹਾਲਾਂਕਿ ਹਾਈ ਕੋਰਟ ਨੇ ਫ਼ੈਸਲਾ ਹਾਕਮ ਚੰਦ ਦੇ ਪੱਖ ’ਚ ਦੇ ਕੇ ਨਾਜਾਇਜ਼ ਕਬਜ਼ਾ ਛੁਡਾਉਣ ਦਾ ਹੁਕਮ ਦਿੱਤਾ ਹੋਇਆ ਹੈ। ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਪੁਲੀਸ ਵੀ ਖੇਡ ਮੰਤਰੀ ਦੇ ਇਸ਼ਾਰੇ ’ਤੇ ਮੁਲਜ਼ਮਾਂ ਦੀ ਮਦਦ ਕਰ ਰਹੀ ਹੈ। ਕਿਸਾਨ ਯੂਨੀਅਨ ਦੇ ਆਗੂ ਹਾਕਮ ਚੰਦ ਨੂੰ ਇਨਸਾਫ਼ ਦੁਆਉਣ ਲਈ ਸੰਘਰਸ਼ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All