ਨਰਮੇ ਦੇ ਮੁਆਵਜ਼ੇ ਲਈ ਤਹਿਸੀਲਦਾਰ ਦਾ ਘਿਰਾਓ

ਨਰਮੇ ਦੇ ਮੁਆਵਜ਼ੇ ਲਈ ਤਹਿਸੀਲਦਾਰ ਦਾ ਘਿਰਾਓ

ਮੌੜ ਵਿੱਚ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਦੇ ਹੋਏ ਕਿਸਾਨ।

ਧਜਗਤਾਰ ਅਨਜਾਣ

ਮੌੜ ਮੰਡੀ, 17 ਜਨਵਰੀ

ਗੁਲਾਬੀ ਸੁੰਡੀ ਦੇ ਹਮਲੇ ਤੇ ਹੋਰ ਕੁਦਰਤੀ ਕਾਰਨਾਂ ਕਰਕੇ ਤਬਾਹ ਹੋਈ ਨਰਮੇ ਦੀ ਫ਼ਸਲ ਦੇ ਖਰਾਬੇ ਦਾ ਮੁਆਵਜ਼ਾ ਕਿਸਾਨਾਂ ਦੇ ਖਾਤੇ ਵਿੱਚ ਨਾ ਪਾਉਣ ਦੇ ਵਿਰੋਧ ‘ਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਐੱਸਡੀਐੱਮ ਦਫ਼ਤਰ ਮੌੜ ਅੱਗੇ ਲਗਾਤਾਰ ਦਿਨ ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਇਸਰਖਾਨਾ, ਗੁਰਮੇਲ ਸਿੰਘ ਬਬਲੀ ਰਾਮਗੜ ਭੂੰਦੜ, ਕਲਕੱਤਾ ਸਿੰਘ ਮਾਣਕਖਾਨਾ, ਅੰਮ੍ਰਿਤਪਾਲ ਸਿੰਘ ਮੌੜ ਚੜ੍ਹਤ ਸਿੰਘ, ਸਿਕੰਦਰ ਸਿੰਘ ਘੁੰਮਣ ਨੇ ਕਿਹਾ ਕਿ ਨਰਮੇ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਸਤੰਬਰ ਮਹੀਨੇ ਤੋਂ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕੀ, ਜਦਕਿ ਅਕਤੂਬਰ ਮਹੀਨੇ ਵਿੱਚ ਖ਼ਰਾਬ ਹੋਈ ਨਰਮੇ ਦੀ ਫਸਲ ਦੀ ਸਾਰੀ ਗਿਰਦਾਵਰੀ ਹੋ ਚੁੱਕੀ ਹੈ, ਪਰ ਹਾਲੇ ਤੱਕ ਵੀ ਕਿਸਾਨਾਂ ਦੇ ਖਾਤੇ ਵਿੱਚ ਨਰਮੇ ਦੇ ਖ਼ਰਾਬੇ ਦਾ ਮੁਆਵਜ਼ਾ ਨਹੀਂ ਪਾਇਆ ਗਿਆ। ਉਨ੍ਹਾਂ ਮੁੱਖ ਮੰਤਰੀ ’ਤੇ ਦੋਸ਼ ਲਾਇਆ ਕਿ ਪਹਿਲਾਂ ਤਾਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨੀ ਮੰਗਾਂ ਸਬੰਧੀ ਕਿਸਾਨ ਆਗੂਆਂ ਨੂੰ ਵਾਰ ਵਾਰ ਭਰੋਸਾ ਦਿੰਦੇ ਰਹੇ, ਪਰ ਬਾਅਦ ਚੰਨੀ ਸਰਕਾਰ ਮੁਕਰ ਗਈ।

ਉਨ੍ਹਾਂ ਕਿਹਾ ਕਿ ਭਾਵੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇੱਕ ਅਕਤੂਬਰ ਤੋਂ ਲਗਾਤਾਰ ਚੱਲ ਰਹੇ ਨਰਮੇ ਦੇ ਮੁਆਵਜ਼ੇ ਦੀ ਮੰਗ ਸਬੰਧੀ ਸੰਘਰਸ਼ ਦੌਰਾਨ ਪੰਜਾਬ ਸਰਕਾਰ ਨੇ 17000 ਰੁਪਏ ਪ੍ਰਤੀ ਏਕੜ ਅਤੇ ਇਸ ਦੀ ਕੁੱਲ ਰਕਮ ਦਾ 10 ਫੀਸਦੀ ਮਜ਼ਦੂਰਾਂ ਨੂੰ ਰੁਜ਼ਗਾਰ ਉਜਾੜਾ ਭੱਤਾ ਦੇਣ ਦਾ ਐਲਾਨ ਤਾਂ ਕਰ ਦਿੱਤਾ ਹੈ। ਜਦੋਂਕਿ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਜਾਣਬੁੱਝ ਕੇ ਵੰਡਿਆ ਨਹੀਂ ਜਾ ਰਿਹਾ। ਜਦੋਂ ਹੀ ਕਿਸਾਨਾਂ ਨੂੰ ਤਹਿਸੀਲਦਾਰ ਮੌੜ ਦੇ ਦਫ਼ਤਰ ਪਹੁੰਚਣ ਦਾ ਪਤਾ ਲੱਗਿਆ ਤਾਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਤਹਿਸੀਲਦਾਰ ਦਾ ਘਿਰਾਓ ਕਰ ਲਿਆ, ਜੋ ਡੀਐਸਪੀ ਮੌੜ ਰਾਹੀਂ ਗੱਲਬਾਤ ਤੋਂ ਬਾਅਦ ਤੇ ਤਹਿਸੀਲਦਾਰ ਮੌੜ ਵੱਲੋਂ ਕੱਲ੍ਹ ਤੋਂ ਬਾਅਦ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਤੇ ਸਾਰੇ ਪਿੰਡਾਂ ਵਿਚ ਲਿਸਟਾਂ ਲਾਉਣ ਦੇ ਦਿੱਤੇ ਵਿਸ਼ਵਾਸ ਤੇ ਤਹਿਸੀਲਦਾਰ ਦਾ ਘਿਰਾਓ ਛੱਡ ਦਿੱਤਾ ਗਿਆ। ਪਰ ਕਿਸਾਨਾਂ ਵੱਲੋਂ ਧਰਨਾ ਜਾਰੀ ਰੱਖਣ ਦਾ ਫ਼ੈਸਲਾ ਕੀਤਾ। ਧਰਨੇ ਨੂੰ ਨੌਜਵਾਨ ਭਾਰਤ ਸਭਾ ਦੇ ਆਗੂ ਅਮਿਤੋਜ ਮੌੜ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All