ਸਿਲਵਰ ਓਕਸ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ 69-ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਦੱਸਿਆ ਕਿ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੁਣਿਆ ਗਿਆ ਹੈ। ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੰਡਰ-14,17 ਅਤੇ 19 ਵਰਗਾਂ ਵਿੱਚ ਕ੍ਰਮਵਾਰ ਕ੍ਰਿਕਟ, ਤਾਈਕਵਾਂਡੋ, ਮੁੱਕੇਬਾਜ਼ੀ, ਕੁਸ਼ਤੀ, ਜੂਡੋ, ਬੈਡਮਿੰਟਨ, ਨਿਸ਼ਾਨੇਬਾਜ਼ੀ, ਕਿੱਕ ਬਾਕਸਿੰਗ, ਰਗਬੀ, ਤਲਵਾਰਬਾਜ਼ੀ, ਸਤਰੰਜ਼, ਜਿਮਨਾਸਟਕ, ਰੱਸਾਕਸ਼ੀ, ਫੁੱਟਬਾਲ, ਸੈਪਕ ਟਾਕਰਾ ਸ਼ਾਮਿਲ ਸਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਸੋਨੇ ਦੇ 92, ਚਾਂਦੀ ਦੇ 38 ਅਤੇ ਕਾਂਸੀ ਦੇ 22 ਤਗਮੇ ਜਿੱਤ ਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਆਪਣਾ ਸਥਾਨ ਬਣਾਇਆ।
ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਖੇਡਦੇ ਹੋਏ ਸੋਨੇ ਦੇ 23, ਚਾਂਦੀ ਦੇ 27, ਅਤੇ ਕਾਂਸੀ ਦੇ 30 ਤਗਮੇ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਇਲਾਕੇ ਵਿੱਚ ਰੌਸ਼ਨ ਕੀਤਾ।