ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਟੂਰ ਲਾਇਆ
ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਵੱਲੋਂ ਆਨੰਦਪੁਰ ਸਾਹਿਬ ਅਤੇ ਨੈਣਾਂ ਦੇਵੀ ਦੀ ਦੋ ਦਿਨਾਂ ਯਾਤਰਾ ਕੀਤੀ ਗਈ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਦੱਸਿਆ ਕਿ ਇਸ ਟੂਰ ਪ੍ਰੋਗਰਾਮ ਵਿੱਚ ਪੰਜਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਸਨ ਤੇ ਯਾਤਰਾ ਦਾ ਉਦੇਸ਼...
Advertisement
ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਵੱਲੋਂ ਆਨੰਦਪੁਰ ਸਾਹਿਬ ਅਤੇ ਨੈਣਾਂ ਦੇਵੀ ਦੀ ਦੋ ਦਿਨਾਂ ਯਾਤਰਾ ਕੀਤੀ ਗਈ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਦੱਸਿਆ ਕਿ ਇਸ ਟੂਰ ਪ੍ਰੋਗਰਾਮ ਵਿੱਚ ਪੰਜਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਸਨ ਤੇ ਯਾਤਰਾ ਦਾ ਉਦੇਸ਼ ਵਿਦਿਆਰਥੀਆਂ ਨੂੰ ਇਨ੍ਹਾਂ ਥਾਵਾਂ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਦੀ ਜਾਣਕਾਰੀ ਦੇਣਾ ਸੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਉੱਥੋਂ ਦੀ ਕੁਦਰਤੀ ਸੁੰਦਰਤਾ ਨੂੰ ਮਾਣਿਆ ਅਤੇ ਇਸ ਦੇ ਨਾਲ ਹੀ ਵਿਰਾਸਤ-ਏ-ਖਾਲਸਾ ਦਾ ਦੌਰਾ ਵੀ ਕੀਤਾ, ਜਿੱਥੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਜਾਨਣ ਦਾ ਮੌਕਾ ਮਿਲਿਆ।
Advertisement
Advertisement
Advertisement
×