ਸਿਲਵਰ ਓਕਸ ਸਕੂਲ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਸਕੂਲਾਂ ਦੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਦੱਸਿਆ ਕਿ ਜ਼ੋਨ ਜੈਤੋ ਦੇ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਦੇ...
Advertisement
ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਸਕੂਲਾਂ ਦੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਦੱਸਿਆ ਕਿ ਜ਼ੋਨ ਜੈਤੋ ਦੇ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਦੇ 5, ਚਾਂਦੀ ਦੇ 3 ਅਤੇ ਕਾਂਸੀ ਦੇ 7 ਤਗ਼ਮੇ ਜਿੱਤੇ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸਕੂਲ ਦੇ ਵਿਦਿਆਰਥੀਆਂ ਨਵਦੀਪ ਕੁਮਾਰ, ਸਾਹਿਲ ਬਰਾੜ, ਹਰਜੋਤ ਸਿੰਘ ਬਰਾੜ, ਹਰਸ਼ਪ੍ਰੀਤ ਸਿੰਘ ਸੰਧੂ, ਕਰਨਵੀਰ ਸਿੰਘ ਅਤੇ ਦੀਵੇਨ ਦੀ ਚੋਣ ਹੋਈ। ਜ਼ਿਲ੍ਹਾ ਪੱਧਰੀ ਡਿਸਕਸ ਥਰੋ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣਾ ਸਥਾਨ ਬਣਾਇਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੋਨੇ ਦੇ ਤਗ਼ਮੇ ਜਿੱਤਣ ਵਾਲੇ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ। ਪ੍ਰਿੰਸੀਪਲ ਮਹਿਤਾ ਨੇ ਜੇਤੂਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
Advertisement
Advertisement
×

