ਜੋਗਿੰਦਰ ਸਿੰਘ ਮਾਨਮਾਨਸਾ, 7 ਸਤੰਬਰ
ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ 11 ਸਤੰਬਰ ਨੂੰ ਕੌਮੀ ਲੋਕ ਅਦਾਲਤ ਦਾ ਗਠਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਸ਼ਿਲਪਾ ਨੇ ਦੱਸਿਆ ਕਿ ਲੋਕ ਆਪਣੀ ਦਰਖਾਸਤ ਸਬੰਧਤ ਅਦਾਲਤ ਵਿੱਚ ਦੇ ਕੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵਿਖੇ ਦੇਕੇ ਆਪਣਾ ਕੇਸ ਕੌਮੀ ਲੋਕ ਅਦਾਲਤ ਵਿੱਚ ਲਗਵਾ ਸਕਦੇ ਹਨ।ਉਨ੍ਹਾਂ ਨੇ ਦੱਸਿਆ ਇਸ ਕੌਮੀ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜ਼ਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਤ ਮਾਮਲਿਆਂ ਸਬੰਧੀ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਰਾਹੀਂ ਕੀਤਾ ਜਾਵੇਗਾ। ਇਸ ਵਾਰ ਨੈਸ਼ਨਲ ਲੋਕ ਅਦਾਲਤ ਵਿੱਚ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਚੈੱਕ ਵਾਲੇ ਕੇਸਾਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਉਣ ਦੇ ਆਦੇਸ਼ ਜਾਰੀ ਹੋਏ ਹਨ।