DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

S I R issue: ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਸਾੜਿਆ

ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਗਿਆਨੇਸ਼ ਕੁਮਾਰ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਬਰਨਾਲਾ ’ਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਭਾਰਤ ਦਾ ਪੁਤਲਾ ਫੂਕਦੇ ਹੋਏ ਆਗੂ ਤੇ ਕਾਰਕੁਨ।
Advertisement
ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਇੱਥੇ ਕਚਹਿਰੀ ਚੌਕ ਵਿੱਚ ਭਾਰਤੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਗੁਪਤਾ ਦਾ ਪੁਤਲਾ ਸਾੜਿਆ ਗਿਆ ਤੇ ਉਸ ਨੂੰ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ। ਜਥੇਬੰਦੀਆਂ ਨੇ ਜੰਤਰ ਮੰਤਰ ’ਤੇ ਧਰਨਾ ਦੇ ਰਹੇ ਉੱਘੇ ਸਮਾਜਿਕ ਅਤੇ ਸਿਆਸੀ ਆਗੂਆਂ ਨੂੰ ਪੁਲੀਸ ਵਲੋਂ ਹਿਰਾਸਤ ਵਿੱਚ ਲੈਣ ਦੀ ਜ਼ੋਰਦਾਰ ਨਿੰਦਾ ਵੀ ਕੀਤੀ।

ਲਿਬਰੇਸ਼ਨ ਆਗੂ ਕਾ. ਗੁਰਪ੍ਰੀਤ ਰੂੜੇਕੇ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਗੂ ਸਿੰਦਰ ਕੌਰ ਹਰੀਗੜ੍ਹ ਨੇ ਕਿਹਾ ਕਿ ਈ ਵੀ ਐੱਮ ਰਾਹੀਂ ਵੋਟ ਚੋਰੀ ਅਤੇ ਮੁੱਖ ਚੋਣ ਕਮਿਸ਼ਨਰ ਵਲੋਂ ਕਥਿਤ ਨਾਜਾਇਜ਼ ਤੌਰ ‘ਤੇ ਦਹਿ ਕਰੋੜ ਤੋਂ ਵੱਧ ਵੋਟਾਂ ਕਟਵਾ ਦੇਣ ਵਰਗੀਆਂ ਕਾਰਵਾਈਆਂ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨਾਲ ਧੋਖਾ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਾਰੇ ਕਰਨ ਵਾਲੇ ਗਿਆਨੇਸ਼ ਕੁਮਾਰ ਖ਼ਿਲਾਫ਼ ਦੇਸ਼ ਭਰ ਵਿੱਚ ਵਿਸ਼ਾਲ ਜਨਤਕ ਵਿਰੋਧ ਭਖ਼ ਰਿਹਾ ਹੈ। ਆਗੂਆਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਬਰਖ਼ਾਸਤ ਕਰ ਕੇ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੇ ਦੂਜੇ ਦੋਵੇਂ ਚੋਣ ਕਮਿਸ਼ਨਰਾਂ ਦੀ ਰਾਇ ਦਰਕਿਨਾਰ ਕਰ ਕੇ ਮਨਮਾਨੇ ਢੰਗ ਨਾਲ ਨਿਯਮ ਲਾਗੂ ਕਰਦਿਆਂ ਸੱਤਾਧਾਰੀ ਭਾਜਪਾ ਨੂੰ ਗਲਤ ਢੰਗ ਨਾਲ ਚੋਣ ਲਾਹਾ ਦਿਵਾਇਆ ਹੈ ਅਤੇ ਇਸ ਧ੍ਰੋਹ ਬਦਲੇ ਗਿਆਨੇਸ਼ ਕੁਮਾਰ ਖ਼ਿਲਾਫ਼ ਮੁਕੱਦਮਾ ਚਲਾਇਆ ਜਾਵੇ।

Advertisement

ਆਗੂਆਂ ਨੇ ਇਹ ਵੀ ਕਿਹਾ ਕਿ ਦਿੱਲੀ ਪੁਲੀਸ ਵਲੋਂ ਬੀਤੇ ਦਿਨ ਜੰਤਰ ਮੰਤਰ ਉਤੇ ਪ੍ਰਦਰਸ਼ਨ ਕਰ ਰਹੇ ਆਗੂਆਂ ਜਿਨ੍ਹਾਂ ’ਚ ਲਿਬਰੇਸ਼ਨ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਦੀਪਾਂਕਰ ਭੱਟਾਚਾਰੀਆ, ਆਇਸਾ ਦੀ ਕੌਮੀ ਪ੍ਰਧਾਨ ਨੇਹਾ ਬੋਰਾ, ਚਿੰਤਕ ਯੋਗੇਂਦਰ ਯਾਦਵ, ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ, ਟ੍ਰਾਂਸਪੇਰੇਂਸੀ ਕਾਰਕੁਨ ਅੰਜਲੀ ਭਾਰਦਵਾਜ, ਆਲ ਇੰਡੀਆ ਕਿਸਾਨ ਮਹਾਸਭਾ ਦੇ ਜਨਰਲ ਸਕੱਤਰ ਪੁਰਸ਼ੋਤਮ ਸ਼ਰਮਾ ਅਤੇ ਦਿੱਲੀ ਦੇ ਕਈ ਵਿਦਿਆਰਥੀ ਕਾਰਕੁਨਾਂ ਤੇ ਪ੍ਰਗਤੀਸ਼ੀਲ ਨਾਗਰਿਕਾਂ ਨੂੰ ਹਿਰਾਸਤ ਲੈਣ ਦੀ ਨਿੰਦਾ ਵੀ ਕੀਤੀ। ਲੰਘੇ ਦਿਨ ਚੋਣ ਕਮਿਸ਼ਨ ਵੱਲੋਂ ਦਿੱਤੀ ਸਫ਼ਾਈਆਂ ਨੂੰ ਆਗੂਆਂ 'ਸਿਆਸੀ ਪ੍ਰਬੰਧਨ ਤੇ ਡੈਮੇਜ ਕੰਟਰੋਲ’ ਗਤੀਵਿਧੀ ਕਰਾਰ ਦਿੱਤਾ।

Advertisement

Advertisement
×